ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ( CHARANJEET SINGH CHANNI ) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਅੱਜ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਹਾਲੇ ਕੁੱਝ ਹੋਰ ਦਿਨਾਂ ਦੀ ਮੋਹਲਤ ਮਿਲ ਗਈ ਹੈ। ਵਿਜੀਲੈਂਸ ਵਲੋਂ ਚੰਨੀ ਨੂੰ 20 ਅਪ੍ਰੈਲ ਤੱਕ ਪੇਸ਼ ਹੋਣ ਲਈ ਸਮਾਂ ਦੇ ਦਿੱਤਾ ਗਿਆ ਹੈ ।
ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau, )ਵੱਲੋਂ ਸੰਮਨ ਭੇਜੇ ਗਏ ਸੀ, ਜਿਸ ਵਿਚ ਉਨ੍ਹਾਂ ਨੂੰ ਅੱਜ 12 ਅਪ੍ਰੈਲ ਮੋਹਾਲੀ ਹੈੱਡ ਆਫਿਸ ਵਿਚ ਪੇਸ਼ ਹੋਣ ਲਈ ਆਖਿਆ ਗਿਆ ਸੀ। ਚਰਨਜੀਤ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਵਿਜੀਲੈਂਸ ਦਫ਼ਤਰ ਮੁਹਾਲੀ ਦੇ ਵਿੱਚ ਪੇਸ਼ ਹੋਣਾ ਸੀ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਪੰਜਾਬ ਦੇ ਸਾਬਕਾ ਮੰਤਰੀਆਂ, ਮੁੱਖ ਮੰਤਰੀ ਤੇ ਅਧਿਕਾਰੀਆਂ ਦੇ ਖ਼ਿਲਾਫ਼ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਗਈ। ਇਸੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਬੁਲਾਇਆ ਗਿਆ ਸੀ ।
ਜਿਥੇ ਉਨ੍ਹਾਂ ਨੂੰ ਵੀ ਇਸ ਗੱਲ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਣੀ ਹੈ ਕਿ ਆਮਦਨ ਦੇ ਨਾਲੋਂ ਜਿਆਦਾ ਜਾਇਦਾਦ ਉਹਨਾਂ ਕਿਵੇਂ ਬਣਾਈ ਹੈ। ਪੰਜਾਬ ਦੇ ਕਈ ਸਾਬਕਾ ਮੰਤਰੀ ਵਿਜੀਲੈਂਸ ਦੇ ਪੁੱਛਗਿਛ ਤੋਂ ਬਾਅਦ ਜੇਲ੍ਹ ਵੀ ਚੁੱਕੇ ਹਨ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ 20 ਅਪ੍ਰੈਲ ਨੂੰ ਹੋਣਗੇ ਜਾਂ ਨਹੀਂ।
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਤੁਰੰਤ ਬਾਅਦ ਅਮਰੀਕਾ ਚਲੇ ਗਏ ਸਨ। ਜਿਥੇ ਉਹਨਾਂ ਨੇ 8 ਮਹੀਨਿਆਂ ਤੋਂ ਵੱਧ ਦਾ ਸਮਾਂ ਬਿਤਾਇਆ ਹੈ। ਉਹਨਾਂ ਦਾ ਕਹਿਣਾ ਸੀ ਕਿ ਉਹ ਆਪਣੀ ਪੀਐਚਡੀ ਨੂੰ ਪੂਰਾ ਕਰਨ ਉਥੇ ਗਏ ਸਨ।
ਪਿਛਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਈਡੀ ਨੇ 10 ਕਰੋੜ ਰੁਪਏ ਨਾਲ ਗ੍ਰਿਫ਼ਤਾਰ ਕੀਤਾ ਸੀ। ਈਡੀ ਇਸ ਗੱਲ ਦੀ ਜਾਂਚ ਕਰ ਰਿਹਾ ਸੀ ਕਿ ਕੀ ਹਨੀ ਨੂੰ ਮਾਈਨਿੰਗ ਠੇਕੇਦਾਰਾਂ ਦੀ ਮਦਦ ਕਰਨ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਲਈ ਪੈਸੇ ਮਿਲੇ ਸਨ।