India Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿੱਚ ਹੋਏ ਸ਼ਾਮਲ

Charanjit Singh Atwal, former Speaker of Punjab Assembly, BJP

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

ਦੱਸ ਦੇਈਏ ਕਿ ਪਿਛਲੇ ਮਹੀਨੇ ਚਰਨਜੀਤ ਸਿੰਘ ਅਟਵਾਲ ਨੇ ਆਪਣੇ ਪੁੱਤਰ ਇੰਦਰ ਇਕਬਾਲ ਅਟਵਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਭਾਰਤੀ ਜਨਤਾ ਪਾਰਟੀ ਨੇ ਹਾਲ ਹੀ ਵਿੱਚ ਅਕਾਲੀ ਦਲ ਛੱਡਣ ਵਾਲੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਪੰਜਾਬ ਦੀ ਜਲੰਧਰ ਸੀਟ ਲਈ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ।

ਦਲਿਤ ਭਾਈਚਾਰੇ ਨਾਲ ਸਬੰਧਿਤ ਚਰਨਜੀਤ ਦਾ ਜਨਮ ਮਿੰਟਗੁਮਰੀ ਵਿਖੇ ਹੋਇਆ, ਜੋ ਹੁਣ ਪਾਕਿਸਤਾਨ ਵਿੱਚ ਹੈ। ਉਹ 1947 ਵੰਡ ਵੇਲੇ ਲੁਧਿਆਣਾ ਆ ਗਏ ਸਨ। 86 ਸਾਲਾ ਚਰਨਜੀਤ ਸਿੰਘ ਅਟਵਾਲ ਨੂੰ ਕਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮੁਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨਿਆ ਜਾਂਦਾ ਸੀ।  ਉਹ 1977 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਅਤੇ 1985, 1997 ਅਤੇ 2004 ਵਿੱਚ ਲੋਕ ਸਭਾ ਲਈ ਚੁਣੇ ਗਏ। ਉਹ 2004 ਤੋਂ 2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਸਨ।

2012 ਵਿੱਚ, ਉਸਨੇ ਦੁਬਾਰਾ ਰਾਜ ਵਿਧਾਨ ਸਭਾ ਚੋਣਾਂ ਵਿੱਚ ਸਫਲਤਾਪੂਰਵਕ ਚੋਣ ਲੜੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ। ਉਨ੍ਹਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਲੰਧਰ ਹਲਕੇ ਤੋਂ ਕਾਂਗਰਸ ਦੇ ਸੰਤੋਖ ਸਿੰਘ ਚੌਧਰੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।