Lok Sabha Election 2024 Punjab

ਚੋਣ ਕਮਿਸ਼ਨ ਨੇ ਚਰਨਜੀਤ ਚੰਨੀ ਨੂੰ ਦਿੱਤੀ ਚਿਤਾਵਨੀ, ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼

Threat to kill former CM Charanjit Channi, ransom of Rs 2 crore demanded

ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਚੋਣ ਕਮਿਸ਼ਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ। ਚੰਨੀ ਨੇ 5 ਮਈ ਨੂੰ ਪੁੰਛ ਹਮਲੇ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਚੋਣ ਕਮਿਸਨਰ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਨੀ ਨੇ ਕਿਹਾ ਸੀ ਕਿ ਇਹ ਹਮਲਾ ਸੋਚਾ ਸਮਝੀ ਸ਼ਾਜਿਸ ਹੈ। ਇਸ ਉੱਤੇ ਜ਼ਿਲ੍ਹਾ ਜਲੰਧਰ ਦੇ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ।

ਚੰਨੀ ਦੇ ਇਸ ਬਿਆਨ ਉੱਤੇ ਚੋਣ ਕਮਿਸ਼ਨ ਨੇ ਇਤਰਾਜ਼ ਜਤਾਇਆ ਸੀ। ਚੋਣ ਕਮਿਸ਼ਨ ਨੇ ਇਸ ਬਿਆਨ ਨੂੰ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ ‘ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹਿਦਾ ਹੈ।

ਚੋਣ ਕਮਿਸ਼ਨੇ ਨੇ ਚੰਨੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਅਜਿਹਾ ਕਰਨ ਤੋਂ ਬਚਣ ਅਤੇ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਕਰੇ।

ਇਹ ਵੀ ਪੜ੍ਹੋ –  ਅਡਾਨੀ ’ਤੇ ਫਿਰ ਲੱਗੇ ਠੱਗੀ ਦੇ ਇਲਜ਼ਾਮ! 28 ਡਾਲਰ ਦਾ ਕੋਲਾ ਸਰਕਾਰ ਨੂੰ 92 ਡਾਲਰ ’ਚ ਵੇਚਿਆ, ਵਿਦੇਸ਼ੀ ਅਖ਼ਬਾਰ ਦੀ ਰਿਪੋਰਟ