‘ਦ ਖ਼ਾਲਸ ਬਿਊਰੋ : ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਰੇਲਵੇ ਮੰਤਰਾਲੇ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਉੱਤੇ ਦਰਜ ਹੋਏ ਕੇਸਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਵਾਪਸ ਲੈਣ ਦੀ ਚਿਤਾਵਨੀ ਦਿੱਤੀ ਹੈ। ਚੜੂਨੀ ਨੇ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਮੁਕੱਦਮੇ ਵਾਪਸ ਨਾ ਹੋਏ ਤਾਂ ਹਰਿਆਣਾ, ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦੇ ਲਈ ਕੇਂਦਰ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਫਿਰ ਭਾਵੇਂ ਸਰਕਾਰ ਜਿੰਨੇ ਮਰਜ਼ੀ ਕੇਸ ਦਰਜ ਕਰ ਲਵੇ।
