‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਮਟਕਾ ਚੌਂਕ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਨਿਹੰਗ ਸਿੰਘ ਨੂੰ ਅੱਜ ਸਵੇਰੇ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਇਸ ਬਾਰੇ ਬੋਲਦਿਆਂ ਕਿਹਾ ਕਿ “ਬਹੁਤ ਸਾਰੇ ਕਿਸਾਨ ਚੰਡੀਗੜ੍ਹ, ਮੁਹਾਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਵੱਲੋਂ ਚੌਂਕਾਂ ਵਿੱਚ ਖੜ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਦੇ ਮਟਕਾ ਚੌਂਕ ਵਿੱਚ ਵੀ ਬਹੁਤ ਸਾਰੇ ਲੋਕ ਪ੍ਰਦਰਸ਼ਨ ਕਰਦੇ ਹਨ ਅਤੇ ਉੱਥੇ ਇੱਕ ਨਿਹੰਗ ਸਿੰਘ ਪੱਕੇ ਤੌਰ ‘ਤੇ ਬੈਠੇ ਹੋਏ ਹਨ, ਜਿਨ੍ਹਾਂ ਨੇ ਉੱਥੇ ਝੌਂਪੜੀ ਪਾਈ ਹੋਈ ਹੈ। ਅੱਜ ਸਵੇਰੇ ਚੰਡੀਗੜ੍ਹ ਦੇ ਸੈਕਟਰ 17 ਦੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਲਈ ਮੇਰੀ ਸਾਰੇ ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਹੈ ਕਿ ਉਹ ਜਲਦੀ ਤੋਂ ਜਲਦੀ ਸੈਕਟਰ 17 ਦੇ ਥਾਣੇ ਪਹੁੰਚ ਕੇ ਪ੍ਰਦਰਸ਼ਨ ਕਰਨ ਅਤੇ ਨਿਹੰਗ ਸਿੰਘ ਨੂੰ ਰਿਹਾਅ ਕਰਵਾਉਣ”।
View Comments