‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਰਾਏਪੁਰ ਵਿੱਚ ਆਕਸੀਜਨ ਸਿਲੰਡਰ ਖਰੀਦਣ ਲਈ 1 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ। ਭੁਪੇਸ਼ ਬਘੇਲ ਦਾ ਇਹ ਫੈਸਲਾ ਰਾਏਪੁਰ ਵਿੱਚ ਕਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਅਤੇ ਆਕਸੀਜਨ ਦੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ।
ਛੱਤੀਸਗੜ੍ਹ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਆਕਸੀਜਨ ਦੀ ਘਾਟ ਪੈਦਾ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੇ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਮੱਧ ਪ੍ਰਦੇਸ਼ ਦੇ ਹਸਪਤਾਲਾਂ ਵਿੱਚ ਵੀ ਆਕਸੀਜਨ ਦੀ ਘਾਟ ਹੋ ਰਹੀ ਹੈ। ਹਾਲਾਂਕਿ, ਮੱਧ ਪ੍ਰਦੇਸ਼ ਵਿੱਚ ਆਕਸੀਜਨ ਸਿਲੰਡਰ ਪਹੁੰਚ ਵੀ ਗਏ ਸਨ ਪਰ ਕੁੱਝ ਲੋਕਾਂ ਵੱਲੋਂ ਹਸਪਤਾਲ ਲਈ ਆਈ ਆਕਸੀਜਨ ਸਿਲੰਡਰ ਲੁੱਟੇ ਗਏ। ਮੱਧ ਪ੍ਰਦੇਸ਼ ਦੀ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।