ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਧਰੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। 5 ਦਸੰਬਰ ਨੂੰ ਗ੍ਰਿਫਤਾਰੀ ਤੋਂ ਬਾਅਦ ਚੌਧਰੀ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਉਸ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਇਹ ਸਮਾਂ ਅੱਜ ਖਤਮ ਹੋ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਵੀ ਇਸ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਨਰਾਇਣ ਸਿੰਘ ਚੌਂਦਾ ਦੇ ਦੋ ਪੁੱਤਰਾਂ ਜਗਜੀਤ ਸਿੰਘ ਬਾਜਵਾ ਅਤੇ ਬਲਜਿੰਦਰ ਸਿੰਘ ਬਾਜਵਾ ਤੋਂ ਵੀ ਪੁੱਛਗਿੱਛ ਕੀਤੀ ਹੈ। ਕੱਲ੍ਹ ਉਨ੍ਹਾਂ ਦੇ ਦੋਵੇਂ ਪੁੱਤਰਾਂ ਤੋਂ ਵੀ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਵਰਣਨਯੋਗ ਹੈ ਕਿ ਨਰਾਇਣ ਸਿੰਘ ਚੌਧਰੀ ਦੇ ਦੋਵੇਂ ਪੁੱਤਰ ਪੇਸ਼ੇ ਤੋਂ ਵਕੀਲ ਹਨ।
ਇਹ ਵੀ ਪੜ੍ਹੋ – ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ