Punjab

ਚੌੜਾ ਦਾ ਫਿਰ ਵਧਿਆ ਰਿਮਾਂਡ!

ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾਂ ਦਾ ਅੰਮ੍ਰਿਤਸਰ ਅਦਾਲਤ ਨੇ ਰਿਮਾਂਡ ਵਧਾ ਦਿੱਤਾ ਹੈ। ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਹਾਲਾਂਕਿ ਪੁਲਿਸ ਨੇ ਵੱਧ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਇਕ ਵਾਰ ਫਿਰ 3 ਦਿਨ ਰਿਮਾਂਡ ਹੀ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਬਾਅਦ 11 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਨੂੰ ਅਦਾਲਤ ’ਚ ਫਿਰ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਚੌੜਾ ਵੱਲੋਂ ਸੁਖਬੀਰ ਸਿੰਘ ਬਾਦਲ ਤੇ 4 ਦਸੰਬਰ ਹਮਲਾ ਕਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ – ਵੱਡਾ ਕੇਂਦਰੀ ਮੰਤਰੀ ਪੁੱਜਾ ਅੰਮ੍ਰਿਤਸਰ! ਸੰਮੇਲਨ ਵਿਚ ਲਿਆ ਹਿੱਸਾ