The Khalas Tv Blog Punjab ਖਹਿਰਾ ਕਾਂਗਰਸ ਪਾਰਟੀ ਦਾ ‘ਜਾਸੂਸ’
Punjab

ਖਹਿਰਾ ਕਾਂਗਰਸ ਪਾਰਟੀ ਦਾ ‘ਜਾਸੂਸ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਰੁੱਸੇ ਵਿਧਾਇਕਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਚੀਮਾ ਨੇ ਰੁੱਸੇ ਹੋਏ ਵਿਧਾਇਕਾਂ ਨੂੰ ਕਿਹਾ ਹੈ ਕਿ ‘ਜਿਹੜੀ ਪਾਰਟੀ ਤੋਂ ਪਹਿਲੀ ਵਾਰ ਵਿਧਾਇਕ ਬਣੇ ਸੀ, ਉਸੇ ਵਿੱਚ ਵਾਪਸੀ ਕਰੋ’। ਚੀਮਾ ਨੇ ਸੁਖਪਾਲ ਸਿੰਘ ਖਹਿਰਾ ‘ਤੇ ਵੀ ਨਿਸ਼ਾਨਾ ਕੱਸਿਆ ਹੈ। ਉਨ੍ਹਾਂ ਕਿਹਾ ਕਿ ‘ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਪਿੱਠ ‘ਤੇ ਛੁਰਾ ਮਾਰਿਆ ਹੈ’। ਉਨ੍ਹਾਂ ਕਿਹਾ ਕਿ ‘ਖਹਿਰਾ ਕਾਂਗਰਸ ਪਾਰਟੀ ਦਾ ਜਾਸੂਸ ਹੈ’। ਉਨ੍ਹਾਂ ਕਿਹਾ ਕਿ ‘ਪਾਰਟੀ ਦੀ ਪਿੱਠ ‘ਤੇ ਛੁਰਾ ਮਾਰਨ ਵਾਲੇ ਨੂੰ ਆਮ ਆਦਮੀ ਪਾਰਟੀ ਕਦੇ ਵੀ ਵਾਪਸ ਨਹੀਂ ਲਵੇਗੀ’।

Exit mobile version