Punjab

ਅਜਾਇਬ ਸਿੰਘ ਮੁਖਮੈਲਪੁਰ ਦੇ ਦਿਹਾਂਤ ਤੇ ਚੀਮਾ ਨੇ ਪ੍ਰਗਟ ਕੀਤਾ ਦੁੱਖ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ( Ajab Singh Mukhmailpur ) ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਸਾਥੀ ਅਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ ਸਨੌਰ ਵਿਖੇ ਕੀਤਾ ਜਾਵੇਗਾ। ਅਜਾਇਬ ਸਿੰਘ ਮੁਖਮੈਲਪੁਰ ਆਪਣੇ ਪਿੱਛੇ ਆਪਣੀ ਪਤਨੀ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਦੋ ਬੇਟੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ। ਸੁਖਬੀਰ ਬਾਦਲ ਅਤੇ ਹੋਰ ਸਿਆਸੀ ਹਸਤੀਆਂ ਨੇ ਐਕਸ ਤੇ ਪੋਸਟ ਕਰਦਿਆਂ ਉਹਨਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ – ਡਾ. ਸਵੈਮਾਨ ਸਿੰਘ ਨੇ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਖਾਸ ਅਪੀਲ