The Khalas Tv Blog India ਚੀਮਾ ਨੇ ਰੂਬੀ ‘ਤੇ ਕੱਸਿਆ ਤੰਜ ਤਾਂ ਅੱਗਿਉਂ ਮਿਲੀ ਚਿਤਾਵਨੀ
India Punjab

ਚੀਮਾ ਨੇ ਰੂਬੀ ‘ਤੇ ਕੱਸਿਆ ਤੰਜ ਤਾਂ ਅੱਗਿਉਂ ਮਿਲੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਤੋਂ ਅਸਤੀਫਾ ਦੇਣ ਵਾਲੀ ਵਿਧਾਇਕ ਰੁਪਿੰਦਰ ਕੌਰ ਰੂਬੀ ‘ਤੇ ਨਿਸ਼ਾਨਾ ਕੱਸਿਆ ਹੈ। ਹਰਪਾਲ ਸਿੰਘ ਚੀਮਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਰੂਬੀ ਨੂੰ ਆਪਣੀ ਛੋਟੀ ਭੈਣ ਦੱਸਦਿਆਂ ਕਿਹਾ ਕਿ “ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜ਼ਰੂਰ ਦੇਣ।”

ਉੱਧਰ ਰੁਪਿੰਦਰ ਰੂਬੀ ਨੇ ਵੀ ਹਰਪਾਲ ਚੀਮਾ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਚਿਤਾਵਨੀ ਦਿੱਤੀ ਕਿ “ਸਤਿਕਾਰਯੋਗ ਹਰਪਾਲ ਚੀਮਾ ਜੀ, ਤੁਹਾਨੂੰ ਵੀ ਪਤਾ ਹੈ ਪਾਰਟੀ ਪੰਜਾਬ ਨੂੰ ਕਿੱਥੇ ਲੈ ਕੇ ਜਾ ਰਹੀ ਹੈ, ਮੈਂ ਇਹ ਚੁੱਪ ਚਾਪ ਨਹੀਂ ਵੇਖ ਸਕਦੀ। ਜਦ ਤੁਹਾਡਾ ਬੋਲਣ ਦਾ ਸਮਾਂ ਸੀ ਤੁਹਾਡੇ ਤੋਂ ਬੋਲਿਆਂ ਨਹੀਂ ਗਿਆ, ਨਾ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕ ਸਕੇ, ਨਾ ਭਗਵੰਤ ਸਿੰਘ ਮਾਨ ਲਈ। ਰਹੀ ਟਿਕਟ ਦੀ ਗੱਲ ਤੁਸੀਂ ਮੇਰੇ ਖ਼ਿਲਾਫ਼ ਚੋਣ ਲੜ ਕੇ ਵੇਖ ਲਵੋ।”

Exit mobile version