‘ਦ ਖ਼ਾਲਸ ਬਿਊਰੋ : ਭਾਰਤ ਦੇ ਚੀਫ ਜਸਟਿਸ ਐਨਵੀ ਰੰਮਨਾ ਦੋ ਦਿਨਾ ਦੌਰੇ ਤੇ ਅੰਮ੍ਰਿਤਸਰ ਪਹੁੰਚੇ ਹਨ। ਪੰਜਾਬ ਦੇ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਤੇ ਉਹਨਾਂ ਦਾ ਸਵਾਗਤ ਕੀਤਾ ਗਿਆ । ਦੱਸ ਦਈਏ ਅੱਜ ਚੀਫ ਜਸਟਿਸ ਵੱਲੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਉਹ ਅਟਾਰ ਬਾਰਡਰ ਤੇ ਰੀਟਰੀਟ ਸੈਰੇਮਨੀ ਪਰੇਡ ਦੇਖਣਗੇ। ਚੀਫ ਜਸਟਿਸ ਅੱਜ ਰਾਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।