‘ਦ ਖ਼ਾਲਸ ਬਿਊਰੋ :ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਲ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। 83 ਸਾਲਾਂ ਦੇ ਭਾਈ ਨਿਰਮਲ ਸਿੰਘ ਦਿਲ ਦਾ ਦੌਰਾ ਪੈਣ ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਚਲ ਰਹੀ ਸੀ। ਉਹ ਆਪਣੇ ਪਿੱਛੇ ਦੋ ਬੇਟੇ ਅਤੇ ਤਿੰਨ ਬੇਟੀਆਂ ਛੱਡ ਗਏ ਹਨ।