The Khalas Tv Blog Punjab ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ
Punjab

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ

‘ਦ ਖਾਲਸ ਬਿਊਰੋ:ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਥਿਤੀ ‘ਤੇ ਵਿਚਾਰ ਕਰਨ ਲਈ ਉੱਚ ਪੱਧਰੀ ਮੀਟਿੰਗ ਬੁਲਾਈ।
ਇੱਕ ਟਵੀਟ ਕਰਦਿਆਂ ਉਹਨਾਂ ਕਿਹਾ ਕਿ ਜੋਧਪੁਰ, ਮਾਰਵਾੜ ਦੀ ਪਿਆਰ ਅਤੇ ਭਾਈਚਾਰੇ ਦੀ ਪਰੰਪਰਾ ਦਾ ਸਨਮਾਨ ਕਰਦੇ ਹੋਏ, ਮੈਂ ਸਾਰੀਆਂ ਪਾਰਟੀਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਵਿੱਚ ਸਹਿਯੋਗ ਕਰਨ ਲਈ ਅਪੀਲ ਕਰਦਾ ਹਾਂ।

ਜੋਧਪੁਰ ਵਿੱਚ ਤਿੰਨ ਦਿਨਾਂ ਪਰਸ਼ੂਰਾਮ ਜਯੰਤੀ ਦੇ ਤਿਉਹਾਰ ਚੱਲ ਰਹੇ ਸੀ ,ਜਿਸ ਦੌਰਾਨ ਦੋਵਾਂ ਭਾਈਚਾਰਿਆਂ ਵਿਚਾਲੇ ਧਾਰਮਿਕ ਝੰਡੇ ਨੂੰ ਲੈ ਕੇ ਪਹਿਲਾਂ ਬਹਿਸ ਹੋਈ ,ਜੇੋ ਬਾਅਦ ਵਿੱਚ ਝੜਪਾਂ ਵਿੱਚ ਬਦਲ ਗਈ ਤੇ ਹਾਲਾਤ ਖਰਾਬ ਹੋ ਗਏ ਸੀ।

Exit mobile version