ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਝੂਠ ਬੋਲਣ ਦੇ ਇਲਜ਼ਾਮ ਲਗਾਏ ਹਨ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਬਸਿਡੀ ਬਿੱਲ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਕੁੱਲ 13,600 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ, ਜਿਸ ਨਾਲ ਪਾਵਰਕੌਮ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋ ਗਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਰਨ ਝੂਠੇ ਦਾਅਵੇ ਕਰ ਰਹੇ ਹਨ। ਜਦਕਿ ਸੱਚਾਈ ਇਹ ਹੈ ਕਿ ਪੰਜਾਬ ਦਾ ਬਿਜਲੀ ਵਿਭਾਗ ਇਸ ਮਹੀਨੇ 13,600 ਕਰੋੜ ਰੁਪਏ ਦੇ ਬਕਾਏ ਦਾ ਬੋਝ ਹੈ। ਜਿਸ ਕਾਰਨ ਪਾਵਰਕੌਮ ਨੂੰ ਚਲਾਉਣਾ ਔਖਾ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਦੇ ਸਰਕਾਰੀ ਅਦਾਰਿਆਂ ਨੂੰ ਬਰਬਾਦ ਕਰ ਦਿੱਤਾ ਹੈ। ਸਿਰਫ਼ ਢਾਈ ਸਾਲਾਂ ਵਿੱਚ ਹੀ ਸੂਬੇ ਦਾ ਕਰਜ਼ਾ 1 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਕੀ ਇਹ ਉਹ ‘ਤਬਦੀਲੀ’ ਹੈ ਜਿਸਦਾ ਤੁਸੀਂ ਵਾਅਦਾ ਕੀਤਾ ਸੀ?
CM @BhagwantMann is making false claims from stages, while the truth is that Punjab’s power department is burdened with ₹13,600 crore dues in the year’s last month, making it hard to run operations.@AamAadmiParty‘s leadership has ruined Punjab’s institutions. In just 2.5… pic.twitter.com/y0cQ2JgBoX
— Pargat Singh (@PargatSOfficial) December 29, 2024
ਇਹ ਵੀ ਪੜ੍ਹੋ – ਬਾਬਾ ਬਖਸ਼ੀਸ਼ ‘ਤੇ ਹੋਇਆ ਜਾਨਲੇਵਾ ਹਮਲਾ