ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀਆਂ ਦੇ ਚਿੰਤਨ ਕੈਂਪ ਵਿੱਚ ਸ਼ਾਮਲ ਹੋਏ ਹਨ। ਜਿਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਕਈ ਅਹਿਮ ਮੁੱਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਰੱਖੇ ਹਨ।
ਉਹਨਾਂ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈ ਕੇ ਜਾਣ ਦੀ ਮੰਗ ਰੱਖੀ ਤਾਂ ਜੋ ਕਿਸਾਨਾਂ ਤੇ ਬੀਐਸਐਫ ਜਵਾਨਾਂ ਨੂੰ ਰਾਹਤ ਮਿਲੇ ਤੇ ਇਹ ਵੀ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦੀ ਵਾੜ ਨੇੜੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹਮਦਰਦੀ ਨਾਲ ਦੇਖਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੂਰੀ, ਜੇ ਕਿ ਮੌਜੂਦਾ ਸਮੇਂ ਇੱਕ ਕਿਲੋਮੀਟਰ ਹੈ,ਨੂੰ 150 ਤੋਂ ਘਟਾ ਕੇ 200 ਮੀਟਰ ਕੀਤਾ ਜਾਵੇ ਤਾਂ ਜੋ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਇੱਕ ਪਾਸੇ ਜ਼ਮੀਨ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ,ਉਥੇ ਦੂਜੇ ਪਾਸੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ।
ਅੱਜ ਬਤੌਰ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੂਬਿਆਂ ਦੇ ਗ੍ਰਹਿ ਮੰਤਰੀਆਂ ਦੇ ਦੂਜੇ ਚਿੰਤਨ ਸ਼ਿਵਿਰ 'ਚ ਭਾਗ ਲਿਆ ਤੇ ਪੰਜਾਬ ਦੇ ਮਸਲਿਆਂ ਨੂੰ ਕੇਂਦਰੀ ਗ੍ਰਹਿ ਮੰਤਰੀ @AmitShah ਅੱਗੇ ਰੱਖਿਆ..
ਸਰਹੱਦ 'ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈਕੇ ਜਾਣ ਦੀ ਮੰਗ ਰੱਖੀ ਤਾਂ ਜੋ ਕਿਸਾਨਾਂ ਤੇ BSF ਜਵਾਨਾਂ ਨੂੰ ਰਾਹਤ ਮਿਲੇ… pic.twitter.com/4H3vdr9urh
— Bhagwant Mann (@BhagwantMann) October 27, 2022
ਮੁੱਖ ਮੰਤਰੀ ਮਾਨ ਨੇ ਇੱਥੇ ਇੱਕ ਹੋਰ ਅਹਿਮ ਮੁੱਦਾ ਚੁੱਕਿਆ ਹੈ। ਉਹਨਾਂ ਅਪੀਲ ਕੀਤੀ ਕਿ ਪਠਾਨਕੋਟ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ ਦਾ ਇੱਕ ਖੇਤਰੀ ਕੇਂਦਰ ਸਥਾਪਤ ਕੀਤਾ ਜਾਵੇ । ਇਸ ਨਾਲ ਪੂਰੇ ਉੱਤਰੀ ਖੇਤਰ ਵਿੱਚ ਕਿਸੇ ਵੀ ਅਤਿਵਾਦੀ ਗਤੀਵਿਧੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।
ਇਸ ਤੋਂ ਇਲਾਵਾ ਬੀਐਸਐਫ ਦਾ ਖੇਤਰੀ ਹੈੱਡਕੁਆਰਟਰ ਬਣਾਉਣ ਦੀ ਤੇ ਪੰਜਾਬ ਨੂੰ ਏ ਸ਼੍ਰੇਣੀ ਵਿੱਚ ਰੱਖਣ ਦੀ ਮੰਗ ਵੀ ਉਠਾਈ ਗਈ ਹੈ।ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਹੈ। ਉਹਨਾਂ ਇਹ ਵੀ ਕਿਹਾ ਹੈ ਕਿ ਇਸ ਨਾਲ ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਮਦਦ ਮਿਲੇਗੀ।