ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਖੁਦ ਮੁੱਖ ਮੰਤਰੀ ਦਫਤਰ (CM Office Punjab) ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ (Fortis Hospital Mohali) ਵਿਚ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫਤਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਮੁੱਖ ਮੰਤਰੀ ਦੇ ਕੁਝ ਜ਼ਰੂੂਰੀ ਟੈਸਟ ਹੋਣੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਦੇ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਸਰਕਾਰ ਵੱਲੋਂ ਹਸਪਤਾਲ ਦੀ ਸੁਰੱਖਿਆ ਨੂੰ ਲੈ ਕੇ ਸਖਤ ਪ੍ਰਬੰਧ ਕੀਤੇ ਗਏ ਹਨ। ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਮੁੱਖ ਮੰਤਰੀ ਨੂੰ ਹਸਪਤਾਲ ਵਿਚ ਦਾਖਲ ਕਿਉਂ ਕਰਵਾਇਆ ਗਿਆ ਹੈ ਪਰ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਐਮਰਜੈਂਸੀ ਵਿਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਦੀ ਸਿਹਤ ਵਿਗੜਨ ਦੀ ਚਰਚਾ ਸੀ, ਜਿਸ ‘ਤੇ ਵਿਰੋਧੀ ਧਿਰ ਦੇ ਕਈ ਲੀਡਰਾਂ ਨੇ ਭਗਵੰਤ ਮਾਨ ‘ਤੇ ਸ਼ਰਾਬ ਦੇ ਨਸ਼ੇ ਵਿਚ ਡਿੱਗਣ ਦੇ ਇਲਜ਼ਾਮ ਲਗਾਏ ਸਨ। ਇਸ ਦਾ ਜਵਾਬ ਮੁੱਖ ਮੰਤਰੀ ਨੇ ਬਠਿੰਡਾ ‘ਚ ਰੈਲੀ ਦੌਰਾਨ ਵਿਰੋਧੀਆਂ ਨੂੰ ਦਿੱਤਾ ਸੀ।
ਇਹ ਵੀ ਪੜ੍ਹੋ – ਦਿਲਜੀਤ ਦੀ ਨਵੀਂ ਫਿਲਮ ਤੇ ਸੈਂਸਰ ਬੋਰਡ ਨੂੰ ਇਤਰਾਜ਼! ਕੱਟ ਲਗਾਉਣ ਦੇ ਆਦੇਸ਼