ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਿਲ ਕੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੰਗਵਾਲ ਵਿਖੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੇ ਪਸੰਦੀਦਾ ਉਮੀਦਵਾਰ ਨੂੰ ਹੀ ਵੋਟ ਪਾਉਣ।
ਵਿਰੋਧੀ ਧਿਰਾਂ ਵੱਲੋਂ ਸਰਕਾਰ ’ਤੇ ਵੋਟਾਂ ਦੌਰਾਨ ਸੱਤਾ ਦੇ ਦੁਰਉਪਯੋਗ ਦੇ ਲੱਗਾਏ ਇਲਜ਼ਾਮਾਂ ’ਤੇ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਵਿਰੋਧੀਆਂ ਨੂੰ ਆਪਣੀ ਹਾਰ ਨਜ਼ਰ ਆ ਰਹੀ ਹੈ, ਇਸੇ ਕਰਕੇ ਉਹ ਅਜਿਹੀਆਂ ਬੇਬੁਨਿਆਦ ਗੱਲਾਂ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਹਾਰ ਨੂੰ ਦੂਜੇ ਪਾਸੇ ਮੋੜਨ ਦੀ ਕੋਸ਼ਿਸ਼ ਤੋਂ ਸਾਫ਼ ਹੈ ਕਿ ਵਿਰੋਧੀਆਂ ਨੇ ਨਤੀਜਿਆਂ ਤੋਂ ਪਹਿਲਾਂ ਹੀ ਹਾਰ ਮੰਨ ਲਈ ਹੈ।

