The Khalas Tv Blog Punjab ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Punjab

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹਨਾਂ ਨੂੰ 16 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਇਆ ਗਿਆ ਸੀ। ਹੁਣ ਉਹਨਾਂ ਦੀ ਸਿਹਤ ਠੀਕ ਹੈ ਜਿਸਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹੁਣ ਪੂਰੀ ਤਰ੍ਹਾਂ ਠੀਕ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਲੁਧਿਆਣਾ ਵਿੱਚ ਕਿਲਾ ਰਾਏਪੁਰ ਖੇਡਾਂ ਵਿੱਚ ਸ਼ਾਮਲ ਹੋ ਸਕਦੇ ਹਨ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨੀਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਵਲੋਂ 16 ਫਰਵਰੀ ਨੂੰ ਪੰਜਾਬ ਸਰਕਾਰ ਦੀ ‘‘ਯੁੱਧ ਨਸ਼ਿਆਂ ਵਿਰੁੱਧ 2.0’’ ਰੈਲੀ ਵਿਚ ਸ਼ਮੂਲੀਅਤ ਕੀਤੀ ਗਈ ਪਰ ਥਕਾਵਟ ਵੱਧ ਜਾਣ ਕਾਰਨ ਉਨ੍ਹਾਂ ਨੂੰ ਮੁੜ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਗਿਆ ਸੀ। ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦੀ ਸਿਹਤ ’ਤੇ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਸੀ। ਬੀਤੇ ਦਿਨ ਦਿੱਲੀ ਦੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।

Exit mobile version