Punjab

‘ਜੋ ਆਪ 12 ਵਜੇ ਉੱਠਦਾ ਹੈ ਉਸ ਨੂੰ ਕੀ ਪਤਾ ਦੁਨਿਆਦਾਰੀ ਕੀ ਹੁੰਦੀ ਹੈ’ : CM ਮਾਨ

Chief Minister Bhagwant Mann distributed compensation checks to the farmers

ਮਾਰਚ ਵਿੱਚ ਪਏ ਬੇਮੌਸਮੇ ਮੀਂਹ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਕਿਸਾਨਾਂ ਨੂੰ ਅੱਜ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣ ਅਬੋਹਰ ਪਹੁੰਚੇ ਹਨ। ਇਸੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬੀਤੇ ਦਿਨੀਂ ਬੇਮੌਸਮੇ ਮੀਂਹ ,ਝੱਖੜ, ਹਨੇਰੀ ਅਤੇ ਬਾਵਰੋਲੇ ਨੇ ਕਿਸਾਨਾਂ ਦੀਆਂ ਫਸਲਾਂ , ਸਬਜ਼ੀਆਂ ਅਤੇ ਬਾਗਾਂ ਨੂੰ ਤਬਾਹ ਕਰ ਦਿੱਤਾ ਸੀ। ਮਾਨ ਨੇ ਕਿਹਾ ਕਿ ਇਸਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਖਰਾਬ ਹੋਈਆਂ ਫਸਲਾਂ ਦਾ ਜ਼ਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ।

ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਜਦੋਂ ਕਿਤੇ ਫਸਲਾਂ ‘ਤੇ ਕੁਦਰਤ ਦੀ ਮਾਰ ਪੈਂਦੀ ਸੀ ਤਾਂ ਸਰਕਾਰਾਂ ਨੇ ਮੁਆਵਜ਼ਾ ਤਾਂ ਕੀ ਦੇਣਾ ਸੀ ਕਿਸਾਨਾਂ ਦੀਆਂ ਫਸਲਾਂ ਦੀਆਂ ਗਿਰਦਾਉਰੀਆਂ ਹੀ ਨਹੀਂ ਸਨ ਹੁੰਦੀਆਂ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗਿਰਦਾਉਰੀ ਸਿਸਟਮ ਨੂੰ ਪਾਰਦਰਸ਼ਤਾ ਨਾਲ ਲਾਗੂ ਕੀਤਾ   ਇਸ ਤੋਂ ਪਹਿਲਾਂ ਤਾਂ ਅਫ਼ਸਰਾਂ ਦੀ ਮਿਲੀਭੁਗਤ ਕਰਕੇ ਪਿੰਡਾਂ ਵਿੱਚ ਜਾਣ-ਪਛਾਣ ਦੇ ਲੋਕਾਂ ਨੂੰ ਹੀ ਮੁਆਵਜ਼ਾ ਮਿਲਦਾ।

ਇਸ ਤੋਂ ਇਲਾਵਾ ਵੀ ਹੋਰ ਕਈ ਮੁਸੀਬਤਾਂ ਸਨ ਜਿਵੇਂ ਕਿ ਠੇਕੇ ‘ਤੇ ਜ਼ਮੀਨ ਲੈਣ ਵਾਲਿਆਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਜ਼ਮੀਨ ਦੇ ਮਾਲਕਾਂ ਨੂੰ ਮਿਲ ਜਾਂਦਾ ਸੀ ਅਤੇ ਗਰੀਬ ਕਿਸਾਨ ਦੇ ਪੱਲੇ ਕੁਝ ਵੀ ਨਹੀਂ ਸੀ ਪੈਂਦਾ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਾਮਲੇ ‘ਤੇ ਫੈਸਲਾ ਕੀਤਾ ਕਿ ਜੋ ਕਿਸਾਨ ਠੇਕੇ ‘ਤੇ ਜ਼ਮੀਨ ਲੈ ਕੇ ਖੇਤੀ ਕਰ ਰਿਹਾ ਹੋਵੇਗਾ  ਮੁਆਵਜ਼ਾ ਵੀ ਉਸੀ ਕਿਸਾਨ ਨੂੰ ਮਿਲੇਗਾ।

ਮਾਨ ਨੇ ਪੰਜਾਬ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ 20 ਦਿਨਾਂ ਦੇ ਅੰਦਰ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੇ ਪਾਸੇ ਮਿਲ ਜਾਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖਰਾਬ ਫਸਲ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਉਨ੍ਹਾਂ ਦੀ ਸਰਕਾਰ ਨੇ ਇਹ ਦਿਨ ਚੁਣਿਆ ਹੈ।

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 75 ਤੋਂ 100 % ਫਸਲੀ ਖਰਾਬੇ ਦਾ ਮੁਆਵਜ਼ਾ 15 ਹਜ਼ਾਰ ਰੁਪਏ ਪ੍ਰਤੀ ਏਕੜ , 33% ਫਸਲੀ ਖਰਾਬੇ ਦਾ ਮੁਆਵਜ਼ਾ 6800 ਪ੍ਰਤੀ ਏਕੜ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ 20 ਦੀਨ ਦੇ ਅੰਦਰ ਅੰਦਰ ਮਿਲ ਰਿਹਾ ਹੋਵੇ। ਮਾਨ ਨੇ ਕਿਹਾ ਕਿ ਅੱਜ ਦੇ ਦਿਨ ਵਿੱਚ ਹੀ ਸੂਬੇ ਦੇ ਸਾਰੇ ਕਿਸਾਨਾਂ ਦੇ ਖਾਤਿਆਂ ਵਿੱਚ 40 ਕਰੋੜ ਰੁਪਏ ਦੇ ਮੁਆਵਜ਼ੇ ਦੀ ਰਾਸ਼ੀ ਪੈ ਗਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਕੀਤੀ ਗਿਰਦਾਵਰੀ ਅਨੁਸਾਰ ਫਾਜ਼ਿਲਕਾ ਦੇ 146 ਪਿੰਡਾਂ, ਜਲਾਲਾਬਾਦ ਦੇ 134 ਅਤੇ ਅਬੋਹਰ ਦੇ 82 ਪਿੰਡਾਂ ਵਿੱਚ ਕੁੱਲ 362 ਪਿੰਡਾਂ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾਂ ਸਾਧਦਿਆਂ ਮਾਨ ਨੇ ਕਿਹਾ ਕਿ ਜੇਕਰ ਨੀਅਤ ਸਾਫ ਹੋਵੇ ਤਾਂ ਸਭ ਕੁਝ ਹੋ ਸਕਦਾ ਹੈ ਪਰ ਕਾਂਗਰਸੀਆਂ ਅਤੇ ਅਕਾਲੀਆਂ ਦੀਆਂ ਸਰਕਾਰਾਂ ਵੇਲੇ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਹੀ ਭੁੱਲ ਜਾਂਦੇ ਸੀ। ਮਾਨ ਨੇ ਕਿਹਾ ਕਿ ਸੂਬੇ ਸਰਕਾਰ ਕੇਂਦਰ ਸਰਕਾਰ ਨੂੰ ਚੌਲ ਦੇਣ ਦੀ ਥਾਂ ਹੁਣ ਤਮਿਲਨਾਡੂ,ਪੱਛਮੀ ਬੰਗਾਲ,ਕੇਰਲਾ ਨੂੰ ਸਿੱਧਾ ਚੌਲ ਭੇਜਾਂਗੇ ।
ਮਾਨ ਨੇ ਸੁਖਬੀਰ ਬਾਦਲ ‘ਤੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਪਤਾ ਕਿ ਦਿਨ ਫੁੱਟਣਾ ਕੀ ਹੁੰਦਾ ਹੈ। ਮਾਨ ਨੇ ਕਿਹਾ ‘ਜੋ ਆਪ 12 ਵਜੇ ਉੱਠਦਾ ਹੈ ਉਸ ਨੂੰ ਕੀ ਪਤਾ ਦੁਨਿਆਦਾਰੀ ਕੀ ਹੁੰਦੀ ਹੈ।

 

ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਸੂਬੇ ਵਿੱਚ ਨਵੀਆਂ ਤਹਿਸੀਲਾਂ, ਸਬ ਡਵੀਜ਼ਨਾਂ ਅਤੇ ਖਲੀ ਪਈਆਂ ਪੋਸਟਾਂ ਵੀ ਭਰੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਆਪਣੇ ਕੀਤੇ ਵਾਅਦੇ ਮੁਤਾਬਿਕ ਮੁਫਤ ਬਿਜਲੀ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ 28 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਨਿਯੁਕਤੀ ਦਿੱਤਾ ਜਾ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇੱਕ ਵੀ ਪੈਸੇ ਫਜ਼ੂਲ ਨਹੀਂ ਖਰਚਿਆ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਦਿਹਾੜੀਦਾਰ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਣ ਦੀ ਗੱਲ ਕਹੀ। ਇਸ ਦੇ ਨਾਲ ਹੀ ਇਸ ਵਾਰ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਦੀ ਲਿਮਟ ਭਰਨ ਤੋਂ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਕਟ ਦੇ ਸਮੇਂ ਲਈ ਹੈ। ਕਿਸਾਨ ਚਿੰਤਾ ਮੁਕਤ ਹੋਣ ‘ਤੇ ਇਸ ਲਿਮਟ ਨੂੰ ਭਰ ਸਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਫਸਲ ਦੀ ਕੀਮਤ ਘਟਾ ਦਿੱਤੀ ਹੈ। ਪਰ ਜਿੰਨੀਆਂ ਵੀ ਕਟੌਤੀਆਂ ਕੀਤੀਆਂ ਗਈਆਂ ਹਨ, ਪੰਜਾਬ ਸਰਕਾਰ ਉਸ ਨੂੰ ਪੂਰਾ ਕਰਨ ਦੀ ਗਾਰੰਟੀ ਲਵੇਗੀ। ਉਨ੍ਹਾਂ ਕਿਸਾਨਾਂ ਨੂੰ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਵਿੱਚ ਵਾਧੇ ਦੀ ਵੀ ਗੱਲ ਕੀਤੀ।