The Khalas Tv Blog India ਨ ਸ਼ੇ ‘ਤੇ ਲੱਗੇ ਲਗਾਮ, CM ਮਾਨ ਨੇ BSF ਨੂੰ ਸੌਂਪਿਆ ਇਹ ਪਲਾਨ
India Punjab

ਨ ਸ਼ੇ ‘ਤੇ ਲੱਗੇ ਲਗਾਮ, CM ਮਾਨ ਨੇ BSF ਨੂੰ ਸੌਂਪਿਆ ਇਹ ਪਲਾਨ

ਮੁੱਖ ਮੰਤਰੀ ਨੇ ਬੀ.ਐਸ.ਐਫ. ਨੂੰ ਹਥਿ ਆਰਾਂ ਤੇ ਨ ਸ਼ਿ ਆਂ ਦੀ ਤਸਕਰੀ ਰੋਕਣ ਲਈ ਸਰਹੱਦ ਉਤੇ ਚੌਕਸੀ ਵਧਾਉਣ ਲਈ ਕਿਹਾ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ BSF ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਨ ਸ਼ੇ ਨੂੰ ਰੋਕਣ ਦੇ ਲਈ 2 ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਕਿਹਾ ਸਰਹੱਦ ਪਾਰੋਂ ਨ ਸ਼ਿਆਂ ਅਤੇ ਹਥਿ ਆਰਾਂ ਦੀ ਤਸਕ ਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੀਆਂ ਸਰਹੱਦਾਂ ਉਤੇ ਚੌਕਸੀ ਵਧਾਉਣ ਦੀ ਲੋੜ ਹੈ। ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਐਤਵਾਰ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਪੁੱਜੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੰਡਿਆਲੀ ਤਾਰ ਪਾਰੋਂ ਹੁੰਦੀ ਨ ਸ਼ਿਆਂ ਤੇ ਹਥਿ ਆਰਾਂ ਦੀ ਤਸਕਰੀ ਦੇ ਮੱਦੇਨਜ਼ਰ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਣਗਿਣਤ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਤਸਕਰੀ ਨਾਲ ਕਰੜੇ ਹੱਥੀਂ ਸਿੱਝਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੀ ਏਕਤਾ,ਅਖੰਡਤਾ, ਸੁਰੱਖਿਆ ਤੇ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਖੜ੍ਹਾ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨ ਸ਼ਿਆਂ ਖ਼ਿ ਲਾਫ਼ ਦੇਸ਼ ਦੀ ਲੜਾ ਈ ਲ ੜ ਰਿਹਾ ਹੈ ਕਿਉਂਕਿ ਸੂਬੇ ਵਿੱਚ ਰੱਤੀ ਭਰ ਵੀ ਨ ਸ਼ਿਆਂ ਉਗਾਇਆ ਨਹੀਂ ਜਾਂਦਾ ਪਰ ਸੂਬਾ ਨ ਸ਼ਾ ਸਪਲਾਈ ਦਾ ਲਾਂਘਾ ਹੈ। ਇਸ ਲਈ ਸੂਬਾ ਦੇਸ਼ ਵਿੱਚ ਨ ਸ਼ਿਆਂ ਦੀ ਤਸਕਰੀ ਰੋਕਣ ਲਈ ਸਖ਼ਤੀ ਨਾਲ ਲੜ ਰਿਹਾ ਹੈ।

ਨਸ਼ੇ ਨੂੰ ਤੋੜਨ ਦੇ ਲਈ ਸੀਐੱਮ ਮਾਨ ਦੇ 2 ਸਝਾਅ

ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਨ ਸ਼ਾ ਤਸ ਰੀ ਵਿਰੁੱਧ ਬਾਰੀਕਬੀਨੀ ਨਾਲ ਵਿਉਂਤੀ ਕੋਈ ਵੀ ਨੀਤੀ ਨ ਸ਼ਿਆਂ ਦੇ ਜ਼ ਹਿਰ ਤੋਂ ਦੇਸ਼ ਨੂੰ ਬਚਾਉਣ ਲਈ ਇਕ ਵੱਡੇ ‘ਬੈਰੀਅਰ’ ਵਜੋਂ ਕੰਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਨਾਰਕੋ-ਗੈਂ ਗਸਟਰ-ਅਤੱ ਵਾਦ ਦੇ ਗਠਜੋੜ ਦੀ ਰੀੜ ਦੀ ਹੱਡੀ ਤੋੜਨ ਦੀ ਲੋੜ ਹੈ ਕਿਉਂਕਿ ਇਹ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਤਹਿਸ-ਨਹਿਸ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਭਗਵੰਤ ਮਾਨ ਨੇ ਇਸ ਪਰਉਪਕਾਰੀ ਕਾਰਜ ਲਈ ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨੂੰ ਹਰ ਸੰਭਵ ਸਹਿਯੋਗ ਤੇ ਸਹਾਇਤਾ ਦਾ ਯਕੀਨ ਦਿਵਾਇਆ।

ਸਰਹੱਦ ਪਾਰ ਅਤੱ ਵਾਦ ਤੇ ਤਸਕਰੀ ਨਾਲ ਜ਼ਿਆਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਝਣ ਲਈ ਬੀ.ਐਸ.ਐਫ. ਤੇ ਪੰਜਾਬ ਪੁਲਿਸ ਨੂੰ ਆਧੁਨਿਕ ਹਥਿ ਆਰਾਂ ਤੇ ਸਾਜ਼ੋ-ਸਾਮਾਨ ਨਾਲ ਲੈਸ ਕਰਨ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਇਹ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਬੀ.ਐਸ.ਐਫ. ਸਰਹੱਦ ਪਾਰ ਤੋਂ ਹਥਿਆ ਰਾਂ ਤੇ ਨ ਸ਼ਿਆਂ ਦੀ ਤਸਕਰੀ ਰੋਕਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਨ੍ਹਾਂ ਦੋਵਾਂ ਦਸਤਿਆਂ ਦੀਆਂ ਕੋਸ਼ਿਸ਼ਾਂ ਦੇ ਮਨਚਾਹੇ ਨਤੀਜੇ ਨਿਕਲਣਗੇ। ਭਗਵੰਤ ਮਾਨ ਨੇ ਦੇਸ਼ ਖ਼ਾਸ ਤੌਰ ਉਤੇ ਪੰਜਾਬ ਵਿੱਚ ਸਰਹੱਦ ਦੀ ਰਾਖੀ ਲਈ ਬੀ.ਐਸ.ਐਫ. ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ।

Exit mobile version