ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਦੀ ਤਾਰੀਫ਼ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਰਾਜਪਾਲ ਗੁਲਾਬ ਚੰਦ ਕਟਾਰਿਆ ਨੇ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਸਰਕਾਰ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਨ ਵੀ ਚੰਗਾ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਕਟਾਰਿਆ ਵਿਚ ਫੈਸਲਾ ਲੈਣ ਦੀ ਸਮਰੱਥਾ ਚੰਗੀ ਹੈ ਅਤੇ ਉਨ੍ਹਾਂ ਕੋਲ ਤਜਰਬਾ ਕਾਫੀ ਹੈ। ਉਹ ਵਿਧਾਇਕ, ਮੰਤਰੀ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ। ਇਹ ਅਨੁਭਵ ਮੇਰੇ ਲਈ ਵੀ ਲਾਭਦਾਇਕ ਸਾਬਤ ਹੋ ਰਿਹਾ ਹੈ।
ਇਸ ਦੌਰਾਨ ਮੁੱਖ ਮੰਤਰੀ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਮੁਬਾਰਕਪੁਰ ਜੈਨ ਸਮਾਜ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਦੱਸ ਦੇਈਏ ਕਿ ਪਿਛਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਸਬੰਧ ਸਹੀ ਨਹੀਂ ਸਨ ਅਤੇ ਦੋਵੇਂ ਅਕਸਰ ਇਕ ਦੂਜੇ ਖਿਲਾਫ ਬਿਆਨ ਦਿੰਦੇ ਹੀ ਰਹਿੰਦੇ ਸਨ।
ਇਹ ਵੀ ਪੜ੍ਹੋ – ਬੈਂਕ ਦੇ ਬਾਹਰੋਂ ਲੱਖਾਂ ਰੁਪਏ ਹੋਏ ਚੋਰੀ! ਪੁਲਿਸ ਵੱਲੋਂ ਜਾਂਚ ਸ਼ੁਰੂ