ਬਿਉਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਮਾਨ ਘਰ ਮੁੜ ਤੋਂ ਖੁਸ਼ੀਆਂ ਆਇਆ ਹਨ । ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..’ । ਇਸ ਦੇ ਨਾਲ ਮੁੱਖ ਮੰਤਰੀ ਮਾਨ ਨੇ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ । CM ਮਾਨ ਦੀ ਪਤਨੀ ਦੀ ਤਬੀਅਤ ਅਚਾਨਕ ਰਾਤ ਨੂੰ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ । ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੀ ਪਤਨੀ ਤੋਂ ਇੱਕ ਕੁੜੀ ਅਤੇ ਮੁੰਡਾ ਹੈ,ਮੁੰਡੇ ਦੇ ਨਾਂ ਦਿਲਸ਼ਾਨ ਹੈ ਅਤੇ ਧੀ ਦਾ ਸੀਰਤ ਹੈ ।
ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..
— Bhagwant Mann (@BhagwantMann) March 28, 2024