Punjab

ਅੱਠਵੀਂ ਜਮਾਤ ਪਾਸ ਤਿੰਨ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ…

Chief Minister Bhagwant Mann's big announcement for three girl students who have passed class VIII...

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਲਈ ਖ਼ੁਸ਼ਖ਼ਬਰੀ ਹੈ। ਮੁੱਖ ਮੰਤਰੀ ਵੱਲੋਂ ਇਨ੍ਹਾਂ ਤਿੰਨਾਂ ਵਿਦਿਆਰਥਣਾਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਬੋਰਡ ਵੱਲੋਂ ਐਲਾਨ 8ਵੀਂ ਜਮਾਤ ਦੇ ਨਤੀਜੇ ਵਿੱਚ ਤਿੰਨਾਂ ਵਿਦਿਆਰਥਣਾਂ ਨੇ ਬਾਜ਼ੀ ਮਾਰੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚੋਂ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਵਧਾਈ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਇਹ ਐਲਾਨ ਕੀਤਾ ਕਿ ਇਨ੍ਹਾਂ ਵਿਦਿਆਰਥਣਾਂ ਨੂੰ 51 ਰੁਪਏ ਈਨਾਮੀ ਰਾਸ਼ੀ ਦਿੱਤੀ ਜਾਵੇਗੀ ਤੇ ਇਨ੍ਹਾਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਦਿਆਂ ਦਿੱਤੀ ਹੈ। ਟਵੀਟ ਵਿੱਚ ਕਿਹਾ ਕਿ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ 51-51 ਹਜ਼ਾਰ ਇਨਾਮ ਵਜੋਂ ਦਿੱਤੇ ਜਾਣਗੇ। ਇਸ ਦੇ ਨਾਲ ਪਹਿਲੇ ਦਰਜੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।

https://twitter.com/BhagwantMann/status/1652180141156757505?s=20

ਇੱਕ ਹੋਰ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ ਹਨ। ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600 ਅੰਕ , ਗੁਰਅੰਕਿਤ ਕੌਰ 600/600 ਅੰਕ ਪ੍ਰਾਪਤ ਕੀਤੇ ਹਨ ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਹਨ।

ਮਾਨ ਨੇ ਲਿਖਿਆ ਕਿ ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ ਹੈ… ਸਿੱਖਿਆ ਸਾਡੀ ਤਰਜ਼ੀਹ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਦੀ ਲੜਕੀ ਨੇ ਬਾਜ਼ੀ ਮਾਰੀ ਹੈ। ਮਾਨਸਾ ਦੀ ਲਵਪ੍ਰੀਤ ਕੌਰ ਪੁੱਤਰ ਕੁਲਵਿੰਦਰ ਸਿੰਘ ਸਰਕਾਰੀ ਕੰਨਿਆ ਸਕੂਲ ਬੁਢਲਾਡਾ ਦੀ ਵਿਦਿਆਰਥਣ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲੇ ਸਥਾਨ ਉਤੇ ਰਹੀ। ਦੂਜੇ ਸਥਾਨ ਉੱਤੇ ਵੀ ਗੁਰਅੰਕਤ ਕੌਰ ਸਰਕਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਅਰਥਣ ਰਹੀ। ਤੀਜੇ ਸਥਾਨ ਉਤੇ ਲੁਧਿਆਣਾ ਦੀ ਵਿਦਿਆਰਥਣ ਰਹੀ।

ਅੱਠਵੀਂ ਸ਼੍ਰੇਣੀ ਦੀ ਪਰੀਖਿਆ ਵਿੱਚ ਇਸ ਸਾਲ ਕੁੱਲ 298127 (ਦੋ ਲੱਖ ਅਠਾਨਵੇਂ ਹਜ਼ਾਰ ਇੱਕ ਸੌ ਸਤਾਈ) ਪਰੀਖਿਆਰਥੀ ਹਾਜਰ ਹੋਏ ਸਨ, ਜਿਨ੍ਹਾਂ ਵਿੱਚੋਂ 292206 (ਦੋ ਲੱਖ ਬਾਨਵੇਂ ਹਜ਼ਾਰ ਦੋ ਸੌ ਛੇ) ਪਰੀਖਿਆਰਥੀ ਪਾਸ ਹੋਏ ਹਨ ਅਤੇ ਇਸ ਸਾਲ 2022-23 ਦੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 98.01 ਰਹੀ ਹੈ। ਦੱਸ ਦਈਏ ਕਿ ਵਿਦਿਆਰਥੀ ਆਪਣਾ ਨਤੀਜਾ ਅਧਿਕਾਰਤ ਵੈੱਬਸਾਈਟ pseb.ac.in ਜਾਂ punjab.indiaresults.com ‘ਤੇ ਦੇਖ ਸਕਦੇ ਹਨ।