ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖ਼ਰੀਦ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਇਸ ਕਦਮ ਨਾਲ ਸੂਬੇ ‘ਚ ਬਿਜਲੀ ਸੰਕਟ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਬਿਜਲੀ ਮੁਹੱਈਆ ਕਰਵਾਉਣ ਕਾਰਗਰ ਸਾਬਤ ਹੋਵੇਗਾ।
ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਿਕ ਦਿਨ ਦੱਸਿਆ। ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖ਼ਰੀਦ ਲਿਆ ਹੈ। ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰ ਪ੍ਰਾਈਵੇਟ ਅਦਾਰੇ ਨੂੰ ਖਰੀਦ ਰਹੀ ਹੈ।
ਮਾਨ ਨੇ ਇਸ ਪਲਾਂਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪਲਾਂਟ 540 ਮੈਗਾਵਾਟ ਬਿਜਲੀ ਪੈਦਾ ਕਰਦਾ ਹੈ। ਮਾਨ ਨੇ ਕਿਹਾ ਕਿ ਸਰਕਾਰ ਨੇ ਇਹ ਪਲਾਂਟ 1080 ਕਰੋੜ ( 2 ਕਰੋੜ ਰੁਪਏ ਪਰ ਮੈਗਾਵਾਟ ) ‘ਚ ਖਰੀਦਿਆ ਹੈ। ਮਾਨ ਨੇ ਕਿਹਾ ਕਿ ਇਹ ਦੇਸ਼ ਦਾ ਸਭ ਤੋਂ ਸਸਤਾ ਸੌਦਾ ਹੈ। ਮਾਨ ਨੇ ਦੱਸਿਆ ਕਿ ਧਰਮਲ ਚਲਾਉਂ ਵਾਲੀ ਕੰਪਨੀ ਦਿਵਾਲੀਆ ਹੋ ਚੁੱਕੀ ਹੈ ਅਤੇ ਕਰੀਬ 10 ਕੰਪਨੀਆਂ ਇਸ ਪਲਾਂਟ ਨੂੰ ਖ਼ਰੀਦਣ ਦੀ ਦੌੜ ਵਿੱਚ ਸਨ।
ਉਨ੍ਹਾਂ ਨੇ ਕਿਹਾ ਕਿ ਇਸ ਖਰੀਦ ਦੇ ਨਾਲ 33 ਫ਼ੀਸਦੀ ਵੀ ਖ਼ਤਮ ਹੋ ਗਏ ਹਨ ਅਤੇ ਇਸ ਪਲਾਂਟ ਦੀ ਨਾਂ ਗੁਰੂ ਅਮਰਦਾਸ ਧਰਮਲ ਪਲਾਂਟ ਹੋਵੇਗਾ। ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਮਹਿੰਗੇ ਬਿਜਲੀ ਸਮਝੌਤੇ ਕੀਤੇ ਸਨ ਅਤੇ 2018 ਵਿੱਚ ਅਕਾਲੀ ਦਲ ਦੀ ਸਰਕਾਰ ਨੇ ਬਠਿੰਡਾ ਧਰਮਲ ਪਲਾਂਟ ਬੰਦ ਕੀਤਾ ਸੀ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਖਰੀਦਣ ਮਗਰੋਂ ਇਸ ਥਰਮਲ ਦੀ ਬਿਜਲੀ 4 ਤੋਂ 5 ਰੁਪਏ ਪ੍ਰਤੀ ਯੂਨਿਟ ਪਵੇਗੀ ਜਦੋਂ ਕਿ ਪਹਿਲਾਂ ਇਸ ਥਰਮਲ ਤੋਂ ਬਿਜਲੀ 9 ਤੋਂ 10 ਰੁਪਏ ਪ੍ਰਤੀ ਯੂਨਿਟ ਪੈਂਦੀ ਸੀ। ਪੰਜਾਬ ਦੇ ਸਾਰੇ ਪ੍ਰਾਈਵੇਟ ਥਰਮਲਾਂ ’ਚੋਂ ਸਭ ਤੋਂ ਵੱਧ ਬਿਜਲੀ ਮਹਿੰਗੀ ਇਸੇ ਥਰਮਲ ਦੀ ਸੀ। ਪਾਵਰਕੌਮ ਹੁਣ ਆਪਣੀ ਪਛਵਾੜਾ ਕੋਲਾ ਖਾਣ ਤੋਂ ਕੋਲਾ ਵਰਤ ਸਕੇਗੀ ਜਿਸ ਨਾਲ ਬਿਜਲੀ ਪੈਦਾਵਾਰ ਦੀ ਲਾਗਤ ਘਟੇਗੀ।
ਮਾਨ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 10 ਜੂਨ, 2023 ਨੂੰ ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਲਈ ਹਰੀ ਝੰਡੀ ਦੇ ਦਿੱਤੀ ਸੀ। ਇਸ ਦੇ ਲਈ ਕੈਬਨਿਟ ਸਬ ਕਮੇਟੀ ਨੇ ਵਿੱਤੀ ਅਤੇ ਕਾਨੂੰਨੀ ਨਜ਼ਰੀਏ ਤੋਂ ਤੱਥਾਂ ਦੀ ਜਾਂਚ ਕੀਤੀ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪਾਵਰਕੌਮ ਨੇ ਜੂਨ ਮਹੀਨੇ ਵਿੱਚ ਥਰਮਲ ਪਲਾਂਟ ਖਰੀਦਣ ਲਈ ਬੋਲੀ ਲਗਾਈ ਸੀ। ਪਾਵਰਕੌਮ ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਇਸ ਖਰੀਦ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ।