ਚੰਡੀਗੜ੍ਹ : ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਕੱਲ੍ਹ ਮੁਕਤਸਰ ਵਿੱਚ ਨਸ਼ਾ ਵਿਰੋਧੀ ਰੈਲੀ ਵਿੱਚ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਬਾਜਵਾ ਨੇ ਕਿਹਾ ਸੀ ਕਿ ਸਾਡੇ ਕੋਲ 18 ਵਿਧਾਇਕ ਹਨ। ਆਮ ਆਦਮੀ ਪਾਰਟੀ ਦੇ 32 ਮੈਂਬਰ ਸਾਡੇ ਸੰਪਰਕ ਵਿਚ ਹਨ। ਥੋੜੀ ਹੋਰ ਮਿਹਨਤ ਦੀ ਲੋੜ ਹੈ। ਅਸੀਂ ਸਰਕਾਰ ਬਣਾ ਸਕਦੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਜਵਾ ਦੇ ਇਸ ਬਿਆਨ ਦਾ ਹੁਣ ਕਰਾਰਾ ਜਵਾਬ ਦਿੱਤਾ ਹੈ। ਬਾਜਵਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਚੋਣਾਂ ਤੋਂ 2 ਮਹੀਨੇ ਬਾਅਦ ਡਿੱਗ ਜਾਵੇਗੀ।
ਮਾਨ ਨੇ ਕਿਹਾ ਕਿ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਤੋੜਨ ਦੀ ਗੱਲ ਕਰ ਰਹੇ ਹੋ। ਮੈਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਪੂਰੀ ਨਹੀਂ ਕੀਤੀ। ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ।
ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ
— Bhagwant Mann (@BhagwantMann) September 26, 2023