‘ਦ ਖਾਲਸ ਬਿਉੁਰੋ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।ਇਸ ਮੌਕੇ ਉਹਨਾਂ ਨੇ ਇਕ ਐਲਾਨ ਕਰਦੇ ਹੋਏ ਕਿਹਾ ਕਿ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਫ਼ਤਿਹਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ।ਉਹਨਾਂ ਹੋਰ ਦਸਦਿਆਂ ਕਿਹਾ ਕਿ ਬਾਬਾ ਸੰਗਤ ਸਿੰਘ ਉਹ ਯੋਧੇ ਸਨ,ਜਿਹਨਾ ਨੂੰ ਚਮਕੌਰ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਸ਼ਹੀਦ ਕਰ ਦਿਤਾ ਗਿਆ ਸੀ।ਬਾਦ ਵਿਚ ਉਹਨਾਂ ਦੀ ਦੇਹ ਦਾ ਇਥੇ ਲਿਆ ਕੇ ਅੰਤਮ ਸੰਸਕਾਰ ਕੀਤਾ ਗਿਆ ਸੀ।