‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਿਰੀ ਦਿਨ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਦੱਸ ਦਈਏ ਕਿ ਮੁੱਖ ਮੰਤਰੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 2007 ਤੋਂ ਜਿੱਤਦੇ ਆ ਰਹੇ ਹਨ। ਇਸਦੇ ਨਾਲ ਉਹ ਵਿਧਾਨ ਸਭਾ ਹਲਕਾ ਭਦੌੜ ਤੋਂ ਵੀ ਚੋਣ ਲੜ ਰਹੇ ਹਨ।