‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਮੀਟਿੰਗਾਂ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਅੱਜ ਮੈਂ ਅਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆ ਜੀ ਸੰਗਰੂਰ ਵਿੱਚ ਵਪਾਰੀਆਂ ਦੇ ਨਾਲ ਗੱਲਬਾਤ ਕਰਨ ਲਈ ਆ ਰਹੇ ਹਾਂ।
