ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (PSTCL) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ।
ਜਸਵੀਰ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਨਿਵਾਸੀ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 2 ਸਾਲ ਲਈ ਕੀਤੀ ਗਈ ਹੈ। ਇਸ ਦੇ ਨਾਲ ਹੀ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਵੀ ਕਾਰਜਕਾਲ 2 ਸਾਲ ਦਾ ਹੋਵੇਗਾ। ਇਸ ਸੰਬੰਧੀ ਵਿਭਾਗ ਵੱਲੋਂ ਰਸਮੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਫ਼ਿਲਹਾਲ ਮੁੱਖ ਮੰਤਰੀ ਭਗਵੰਤ ਨੇ ਇਨ੍ਹਾਂ ਦੋਵਾਂ ਦੇ ਨਿਯੁਕਤੀ ਪੱਤਰ ਖੁਦ ਸਾਂਝੇ ਕੀਤੇ ਹਨ।
ਨਵੀਆਂ ਜਿੰਮੇਵਾਰੀਆਂ ਲਈ ਸਾਥੀਆਂ ਨੂੰ ਸ਼ੁਭਕਾਮਨਾਵਾਂ.. pic.twitter.com/jl6CZVhFgH
— Bhagwant Mann (@BhagwantMann) June 26, 2023