‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ ਅਲੈਕਸ ਵੇਲਿਸ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਵਿੱਚ ਸਿੱਖਿਆ, ਤਕਨੀਕ ਤੇ ਕਈ ਹੋਰ ਖੇਤਰਾਂ ‘ਚ ਮਿਲਕੇ ਕੰਮ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ‘ਤੇ ਵੀ ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਇਸਦੀ ਜਾਣਕਾਰੀ ਮੁੱਖ ਮੰਤਰੀ ਮਾ ਨੇ ਖੁਦ ਟਵਿਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex WEllis ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ। ਉਹਨਾਂ ਨਾਲ ਸਿੱਖਿਆ, ਤਕਨੀਕ ਤੇ ਕਈ ਹੋਰ ਖੇਤਰਾਂ ‘ਚ ਮਿਲ਼ ਕੇ ਕੰਮ ਕਰਨ ਨੂੰ ਲੈਕੇ ਚਰਚਾ ਹੋਈ। ਪੰਜਾਬ ਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ‘ਤੇ ਵੀ ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਨੇ ਗੁਜਰਾਤ ਤੇ ਮਹਾਰਾਸ਼ਟਰ ਦੀ ਤਰਜ਼ ‘ਤੇ ਪੰਜਾਬ ਨਾਲ ਖ਼ਾਸ ਤੌਰ ‘ਤੇ ਖੇਤੀਬਾੜੀ ਤੇ ਹੁਨਰ ਵਿਕਾਸ ਦੇ ਖੇਤਰ ਵਿਚ ਸਹਿਯੋਗ ਕਰਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਸੀ।