ਚੰਡੀਗੜ੍ਹ : ਪੰਜਾਬ ਵਿੱਚ ਆਪ ਸਰਕਾਰ ਦੇ ਆਉਂਦਿਆਂ ਹੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਸੁਧਰੀ ਹੈ। ਇਹ ਦਾਅਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਪਾਈ ਆਪਣੀ ਇੱਕ ਪੋਸਟ ਵਿੱਚ ਕੀਤਾ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਪੰਜਾਬ ‘ਚ ਆਪਸੀ ਭਾਈਚਾਰਕ ਸਾਂਝ ਕਾਇਮ ਸੀ ਤੇ ਰਹੇਗੀ।
ਪੰਜਾਬ ‘ਚ ਅਮਨ ਕਾਨੂੰਨ ਕਾਇਮ ਰੱਖਣਾ ਸਰਕਾਰ ਦਾ ਫ਼ਰਜ਼ ਤੇ ਜ਼ਿੰਮੇਵਾਰੀ ਹੈ। ਇਸ ਧਰਤੀ ‘ਤੇ ਨਫ਼ਰਤ ਦੇ ਬੀਜਾਂ ਤੋਂ ਬਿਨ੍ਹਾਂ ਬਾਕੀ ਸਭ ਉੱਗ ਪੈਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜ਼ਿਕਰ ਆਪਣੇ ਟਵੀਟ ਵਿੱਚ ਕਰਦਿਆਂ ਮਾਨ ਨੇ ਲਿਖਿਆ ਹੈ ਕਿ ਉਹਨਾਂ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਪੰਜਾਬ ‘ਚ ਨਫ਼ਰਤ ਦੇ ਬੀਜ ਨਹੀਂ ਉੱਗਣਗੇ।
ਪੰਜਾਬ 'ਚ ਆਪਸੀ ਭਾਈਚਾਰਕ ਸਾਂਝ ਕਾਇਮ ਸੀ ਤੇ ਰਹੇਗੀ…ਪੰਜਾਬ 'ਚ ਅਮਨ ਕਾਨੂੰਨ ਕਾਇਮ ਰੱਖਣਾ ਸਰਕਾਰ ਦਾ ਫ਼ਰਜ਼ ਤੇ ਜ਼ਿੰਮੇਵਾਰੀ ਹੈ..ਇਸ ਧਰਤੀ 'ਤੇ ਨਫ਼ਰਤ ਦੇ ਬੀਜਾਂ ਤੋਂ ਬਿਨ੍ਹਾਂ ਬਾਕੀ ਸਭ ਉੱਗ ਪੈਂਦਾ ਹੈ…@ArvindKejriwal ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਪੰਜਾਬ 'ਚ ਨਫ਼ਰਤ ਦੇ ਬੀਜ ਨਹੀਂ ਉੱਗਣਗੇ… pic.twitter.com/5BNmezDLGM
— Bhagwant Mann (@BhagwantMann) February 12, 2023
ਆਪਣੇ ਇਸ ਟਵੀਟ ਦੇ ਨਾਲ ਉਹਨਾਂ ਇੱਕ ਅਖਬਾਰ ਵਿੱਚ ਛਪੀ ਖ਼ਬਰ ਨੂੰ ਵੀ ਸਾਂਝੀ ਕੀਤੀ ਹੈ । ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਰੁਸਤ ਹੋਈ ਹੈ। ਇਸ ਤੋਂ ਇਲਾਵਾ ਅਪਰਾਧਿਕ ਮਾਮਲੇ ਨਿਪਟਾਏ ਗਏ ਹਨ । ਗੈਂਗਸਟਰਾਂ ਤੇ ਨਸ਼ਿਆਂ ਵਿਰੁਧ ਕਾਰਵਾਈ ਕੀਤੀ ਗਈ ਹੈ ਤੇ ਸਾਲ 2021 ਤੇ 2022 ਦੀ ਤੁਲਨਾ ਕੀਤੀ ਗਈ ਹੈ।GOVERB