India International Punjab

ਮੁੱਖ ਮੰਤਰੀ ਮਾਨ ਨੇ ਪਾਕਿਸਤਾਨ ਵਿਚ ਦੋ ਸਿੱਖ ਨੌਜਵਾਨਾਂ ਦੇ ਕਤ ਲ ਦੀ ਕੀਤੀ ਨਿੰ ਦਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਪਾਕਿਸਤਾਨ ਦੇ ਪੇਸ਼ਾਵਰ ਵਿਚ ਦੋ ਸਿੱਖ ਨੌਜਵਾਨਾਂ ਦੀ ਹੱ ਤਿਆ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਟਵੀਟ ਕਰ ਕੇ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਸਰਕਾਰ ਨੂੰ ਉਥੇ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਇਸ ਘ ਟਨਾ ਦੀ ਨਿੰਦਾ ਕੀਤੀ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋ ਲੀ ਆਂ ਮਾ ਰ ਕੇ ਕਤ ਲ ਕੀਤੇ ਜਾਣ ਦੀ ਸਖ਼ ਤ ਸ਼ਬਦਾਂ ਵਿਚ ਨਿ ਖੇਧੀ ਕੀਤੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹ ਮਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤ ਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹ ਮਲਾ ਕੀਤਾ ਸੀ।

ਇਸੇ ਤਰ੍ਹਾਂ ਘੱਟ ਗਿਣਤੀਆਂ ਉਤੇ ਹ ਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟ ਨਾਵਾਂ ਕਾਰਨ ਘੱਟ ਗਿਣਤੀਆਂ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।

ਸੁਖਬੀਰ ਸਿੰਘ ਬਾਦਲ ਨੇ ਟਵਿਟ ਕਰਦਿਆਂ ਕਿਹਾ ਕਿ ਇਹ ਘ ਟਨਾ ਬਹੁਤ ਹੀ ਮੰਦ ਭਾਗੀ ਅਤੇ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਹੈ। ਦੋਵੇਂ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੰਵਲਜੀਤ ਸਿੰਘ ਨੂੰ ਅਣਪਛਾਤਿਆਂ ਵੱਲੋਂ ਕਤਲ ਕੀਤੇ ਜਾਣ ਦੀ ਉਹ ਸਖ਼ਤ ਸਬਦਾਂ ਵਿੱਚ ਨਿ ਖੇਧੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਕਤਲ ਕੀਤੇ ਸਿੱਖਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਪਾਕਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਪਾਕਿ ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾਵੇ।