‘ਦ ਖ਼ਾਲਸ ਬਿਊਰੋ : ਪੰਜਾਬ ਵਿੱਚੋਂ ਰੇਤੇ ਦੀ ਨਾਜ਼ਾ ਇਜ਼ ਮਾਈਨਿੰਗ ਨੂੰ ਖਤਮ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਈਨਿੰਗ ਵਿਭਾਗ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿੱਚ ਸਰਕਾਰ ਰੇਤ ਮਾਫੀ ਆ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕ ਸਕਦੀ ਹੈ।
ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਅਗਲੇ ਛੇ ਮਹੀਨਿਆਂ ਵਿੱਚ ਮਾਈਨਿੰਗ ਨੀਤੀ ਲੈ ਕੇ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਪੰਜਾਬ ਵਿੱਚ ਕਿਤੇ ਵੀ ਰੇਤ ਦੀ ਨਾ ਜਾਇਜ਼ ਮਾਈ ਨਿੰਗ ਨਹੀਂ ਹੋਣੀ ਚਾਹੀਦੀ।