International Punjab

ਮੁੱਖ ਮੰਤਰੀ ਮਾਨ ਨੇ ਅਮਰੀਕਾ ‘ਚ ਵਾਪਰੀ ਘਟਨਾ ‘ਤੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਅਮਰੀਕਾ ਦੇ ਕੈਲੇਫੋਰਨੀਆ ਵਿਚ 4 ਭਾਰਤੀਆਂ ਦੇ ਹੋਏ ਕਤਲ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ਉੱਤੇ ਦੁੱਖ ਪ੍ਰਗਟ ਕਰਦਿਆਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਦੇ ਪ੍ਰਸ਼ਾਸਕ ਕੋਲ ਉਠਾਉਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਵੀ ਇਸ ਘਟਨਾ ਉੱਤੇ ਡੂੰਗੀ ਚਿੰਤਾ ਅਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੰਘ, ਰਾਜ ਅਤੇ ਅਮਰੀਕੀ ਸਰਕਾਰਾਂ ਨੂੰ ਇਸ ਭੈੜੇ ਸੰਕਟ ਵਿੱਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ ਹੈ।

ਅਮਰੀਕਾ (America) ‘ਚ ਅਗਵਾ ਪੰਜਾਬੀ ਪਰਿਵਾਰ (Punjabi Family) ਮਾਮਲੇ ਵਿੱਚ ਬਹੁਤ ਦੁਖ ਦਾਇਕ ਖ਼ਬਰਾ ਸਾਹਮਣੇ ਆਈ ਹੈ। ਅਗਵਾ ਕੀਤੇ ਚਾਰੇ ਮੈਂਬਰ ਇੱਕ ਬਾਗ ਵਿੱਚ ਮ੍ਰਿਤਕ (Dead) ਪਾਏ ਗਏ ਹਨ। ਕੈਲੀਫੋਰਨੀਆ ਦੇ ਸ਼ੈਰਿਫ (California sheriff) ਨੇ ਵੀਰਵਾਰ ਨੂੰ ਕਿਹਾ ਕਿ ਅਗਵਾ ਕੀਤਾ ਗਿਆ ਪੰਜਾਬੀ ਪਰਿਵਾਰ ਇੱਕ ਬਾਗ ਵਿੱਚ ਮ੍ਰਿਤਕ ਮਿਲਿਆ ਹੈ। ਪਰਿਵਾਰ ਵਿੱਚ ਇੱਕ ਬੱਚਾ, ਮਾਤਾ-ਪਿਤਾ ਅਤੇ ਇੱਕ ਚਾਚਾ ਸ਼ਾਮਲ ਹਨ। ਮਰਸਡ ਕਾਉਂਟੀ ਵਿੱਚ ਅਗਵਾ ਕੀਤੇ ਗਏ ਸਾਰੇ 4 ਪੰਜਾਬੀਆਂ ਦੀਆਂ ਲਾਸ਼ਾਂ ਇੱਕ ਬਾਗ ਵਿੱਚੋਂ ਬਰਾਮਦ ਹੋਈਆਂ ਹਨ। ਇਸ ਗੱਲ ਦੀ ਪੁਸ਼ਟੀ ਸਿਟੀ ਸ਼ੈਰਿਫ ਵਰਨ ਵਾਰਨਕੇ ਨੇ ਕੀਤੀ ਹੈ।