ਮੁੰਬਈ : ਦੋ ਦਿਨਾ ਮੁੰਬਈ ਦੌਰੇ ‘ਤੇ ਗਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ। ਮਾਨ ਨੇ ਦੱਸਿਆ ਕਿ ਟਰੈਕਟਰ ਦੇ ਖੇਤਰ ‘ਚ ਵਿਸਥਾਰ ਨੂੰ ਲੈਕੇ ਵੀ ਚਰਚਾ ਹੋਈ ਅਤੇ ਲਾਲੜੂ ਨੇੜੇ ਬਣ ਰਹੇ ਸਵਰਾਜ ਟਰੈਕਟਰਾਂ ਦੇ ਨਵੇਂ ਪਲਾਂਟ ਦੇ ਉਦਘਾਟਨ ਲਈ ਉਹਨਾਂ ਸਾਨੂੰ ਸੱਦਾ ਵੀ ਦਿੱਤਾ ਹੈ।
ਇਸਦੇ ਨਾਲ ਹੀ ਮਾਨ ਨੇ Thyrocare ਦੇ ਅਫ਼ਸਰ-ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਸਿਹਤ ਸੁਵਿਧਾਵਾਂ ਨੂੰ ਲੈ ਕੇ ਗੱਲਬਾਤ ਹੋਈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸੂਬੇ ‘ਚ ਨਿਵੇਸ਼ ਤਹਿਤ Lab Network ਬਣਾਉਣ ਲਈ ਸੱਦਾ ਦਿੱਤਾ ਹੈ ਅਤੇ ਉਹਨਾਂ ਨੇ ਸਾਡੀ ਪੇਸ਼ਕਸ਼ ‘ਚ ਦਿਲਚਸਪੀ ਦਿਖਾਈ ਹੈ। ਅਸੀਂ ਸਿਹਤ ਖੇਤਰ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਾਂ।
ਮੁੱਖ ਮੰਤਰੀ ਮਾਨ ਨੇ ਮੁੰਬਈ ਵਿਖੇ Hindustan Unilever ਦੇ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ। ਮਾਨ ਨੇ ਜਾਣਕਾਰੀ ਦਿੱਤੀ ਕਿ ਨਾਭਾ ਵਿਖੇ ਇਹਨਾਂ ਦੇ ketchup ਪਲਾਂਟ ਲਈ ਇਹ ਟਮਾਟਰ ਨਾਸਿਕ ਤੋਂ ਲਿਆਉਂਦੇ ਹਨ। ਪੰਜਾਬ ਦੀ ਧਰਤੀ ਟਮਾਟਰ ਦੀ ਖੇਤੀ ਲਈ ਬਹੁਤ ਅਨੁਕੂਲ ਹੈ ਤੇ ਇਹਨਾਂ ਨੂੰ ਪੰਜਾਬ ਤੋਂ ਹੀ ਟਮਾਟਰ ਦੇਣ ਦਾ ਭਰੋਸਾ ਦਿੱਤਾ ਹੈ। ਇਸ ਨਾਲ ਕਿਸਾਨਾਂ ਨੂੰ ਬਦਲਵੀਂ ਫਸਲ ‘ਤੇ ਚੰਗਾ ਮੁਨਾਫ਼ਾ ਵੀ ਮਿਲੇਗਾ।