Punjab

ਮੁੱਖ ਮੰਤਰੀ ਮਾਨ ਨੇ ਗਮਾਡਾ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਅੱਜ ਮੁਹਾਲੀ ਵਿਖੇ ਨਵੀਂ ਵਰਲਡ ਕਲਾਸ ਟਾਊਨਸ਼ਿੱਪ ਬਣਾਉਣ ਲਈ GMADA ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਇਸ ਨਵੀਂ ਟਾਊਨਸ਼ਿੱਪ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸਾਰੀਆਂ ਸਹੂਲਤਾਂ ਹੋਣਗੀਆਂ..ਉਦਯੋਗਿਕ ਹੱਬ ਵੀ ਬਣਾਵਾਂਗੇ।ਅਸੀਂ ਮੁਹਾਲੀ ਅਤੇ ਹੋਰ ਸ਼ਹਿਰਾਂ ਨੂੰ ਵਰਲਡ ਕਲਾਸ ਸ਼ਹਿਰ ਬਨਾਉਣ ਦੇ ਟੀਚੇ ਵੱਲ ਕੰਮ ਕਰ ਰਹੇ ਹਾਂ। ਉਨ੍ਹਾਂ ਨੇ ਇਸ ਸਬੰਧੀ ਟਵਿਟ ਕਰਦਿਆਂ ਕਿਹਾ ਕਿ ਮੁਹਾਲੀ ਵਿਖੇ ਨਵੀਂ ਵਰਲਡ ਕਲਾਸ ਟਾਊਨਸ਼ਿੱਪ ਬਣਾਉਣ ਲਈ GMADA ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਇਸ ਨਵੀਂ ਟਾਊਨਸ਼ਿੱਪ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸਾਰੀਆਂ ਸਹੂਲਤਾਂ ਹੋਣਗੀਆਂ..ਉਦਯੋਗਿਕ ਹੱਬ ਵੀ ਬਣਾਵਾਂਗੇ ਅਸੀਂ ਮੁਹਾਲੀ ਅਤੇ ਹੋਰ ਸ਼ਹਿਰਾਂ ਨੂੰ ਵਰਲਡ ਕਲਾਸ ਸ਼ਹਿਰ ਬਨਾਉਣ ਦੇ ਟੀਚੇ ਵੱਲ ਕੰਮ ਕਰ ਰਹੇ ਹਾਂ

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਲੋਕਲ ਬਾਗੀ ਵਿਭਾਗ ਦੇ ਅਧਿਕਾਰੀਆ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 

ਇਸ ਸਬੰਧੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਆਪਣੇ ਟਵੀਟ ਵਿੱਚ ਸੀਐਮ ਨੇ ਲਿਖਿਆ ਕਿ, ਸ਼ਹਿਰੀ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ, ਪੀਣ ਯੋਗ ਪਾਣੀ ਅਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਲੋਕਲ ਬਾਡੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਦੇਸ਼ ਦੇ ਸਾਫ਼-ਸੁਥਰੇ ਅਤੇ ਮੋਹਰੀ ਸ਼ਹਿਰਾਂ ‘ਚ ਪੰਜਾਬ ਦੇ ਸ਼ਹਿਰਾਂ ਨੂੰ ਸ਼ੁਮਾਰ ਕਰਨ..ਸ਼ਹਿਰੀ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸਾਡੀ ਸਰਕਾਰ ਯਤਨਸ਼ੀਲ ਹੈ।