Punjab

ਮੁੱਖ ਮੰਤਰੀ ਮਾਨ ਨੇ ਅੱਜ ਕਪੂਰਥਲਾ ਤੇ ਹੁਸ਼ਿਆਰਪੁਰ ਮੈਡੀਕਲ ਕਾਲਜਾਂ ਦੀਆਂ ਜ਼ਮੀਨਾਂ ਤੇ ਨਕਸ਼ਿਆਂ ਦਾ ਕੀਤਾ ਨਿਰੀਖਣ

‘ਦ ਖ਼ਾਲਸ ਬਿਊਰੋ :  ਮੁੱਖ ਮੰਤਰੀ ਭਗਵੰਤ ਮਾਨ ( Chief Minister Bhagwant Mann ) ਨੇ ਅੱਜ ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀਆਂ ਜ਼ਮੀਨਾਂ ਤੇ ਨਕਸ਼ਿਆਂ ਦਾ ਨਿਰੀਖਣ ਕੀਤਾ ।

ਇਸੇ ਦੌਰਾਨ ਮੀਡਡੀਆ ਨਾਲ ਗੱਲਬਾਤ ਕਰਦਿਆਂ ਹੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ‘ਚ ਇੱਕ ਮੈਡੀਕਲ ਕਾਲਜ ਬਣੇਗਾ। ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਪੰਜਾਬੀਆਂ ਨੂੰ ਮੁਫ਼ਤ ਇਲਾਜ ਤੇ ਨੌਜਵਾਨਾਂ ਨੂੰ ਉੱਚ-ਵਿੱਦਿਆ ਮਿਲੇਗੀ ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ 25 ਮੈਡੀਕਲ ਕਾਲਜ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਹੈਲਥ, ਬਿਜਲੀ ਪਾਣੀ ਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੁੱਦਾ ਹੈ। ਮਾਨ ਨੇ ਉਹ ਵੀ ਕਿਹਾ ਕਿ ਪੰਜਾਬ ਦੇ ਭਲੇ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ। ਪੰਜਾਬ ਚ ਸ਼ਾਨਦਾਰ ਬਿਲਡਿੰਗਾਂ ਬਣਾਈਆਂ ਜਾਣਗੀਆਂ ਅਤੇ ਹਰ ਵਿਭਾਗ ਚ ਲੋੜੀਂਦੀਆਂ ਅਸਾਮੀਆਂ ਭਰੀਆਂ ਜਾਣਗੀਆਂ।

Post

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ‘ਚ 17 ਥਾਵਾਂ ‘ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ।

80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਲੈਕਸ ਜਾਣਗੇ । ਕੰਪਲੈਕਸ ਆਧੁਨਿਕ ਤਕਨੀਕ ਤੇ ਵਧੀਆ ਸਹੂਲਤਾਂ ਨਾਲ ਲੈਸ ਹੋਣਗੇ। ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਇਨ੍ਹਾਂ ਇਮਾਰਤਾਂ ‘ਤੇ 80 ਕਰੋੜ ਰੁਪਏ ਖਰਚ ਹੋਣ ਦਾ ਦਾਅਵਾ ਕੀਤਾ ਹੈ । ਇਸ ਮੌਕੇ ਉਨ੍ਹਾਂ ਨਾਲ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਰਹੇ।