The Khalas Tv Blog Punjab ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ
Punjab

ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ। ਅਜਿਹਾ ਨਾ ਕਰਨ ਉਤੇ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ ।

ਇਸੇ ਸਬੰਧ ਵਿੱਚ ਮੁੱਖ ਮੰਤਰੀ ਮਾਨ ਨੇ ਟਵਿਟ ਕਰਦਿਆਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ।

ਦੱਸ ਦਈਏ ਕਿ ਪੰਜਾਬ ਸਰਕਾਰ  ਨੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਿਆਂ ਦੀ ਜਾਂਚ ਦੇ ਹੁਕਮ ਦਿੱਤੇ ਸੀ। ਇਸ ਦੇ ਨਾਲ ਹੀ 5000 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਦੀ ਮੁਹਿੰਮ ਚਲਾਈ ਗਈ ਸੀ। ਸਰਕਾਰ ਨੇ ਪਹਿਲੇ ਪੜਾਅ ਵਿੱਚ 31 ਮਈ 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਕਬਜ਼ਿਆਂ ਨੂੰ ਹਟਾਉਣ ਦਾ ਟੀਚਾ ਮਿਥਿਆ ਸੀ।

Exit mobile version