The Khalas Tv Blog Punjab ਮੁੱਖ ਮੰਤਰੀ ਮਾਨ ਨੇ ਨਵੇਂ ਮੈਡੀਕਲ ਕਾਲਜ ਦਾ ਰੱਖਿਆ ਨੀਂਹ ਪੱਥਰ
Punjab

ਮੁੱਖ ਮੰਤਰੀ ਮਾਨ ਨੇ ਨਵੇਂ ਮੈਡੀਕਲ ਕਾਲਜ ਦਾ ਰੱਖਿਆ ਨੀਂਹ ਪੱਥਰ

ਸੰਗਰੂਰ ਵਾਲਿਆਂ ਨੂੰ ਸਰਕਾਰ ਵੱਲੋਂ ਮਿਲਿਆ ਤੋਹਫਾ

ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਮਸਤੂਆਣਾ ਸਾਹਿਬ ਵਿਖੇ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਹੈ। ਉੱਥੇ ਕਈ ਨਵੇਂ ਐਲਾਨ ਵੀ ਕੀਤੇ ਹਨ। ਉਹਨਾਂ ਕਿਹਾ ਕਿ ਮਸਤੂਆਣਾ ਸਾਹਿਬ ਦੇ ਲੋਕਾਂ ਦੀ ਇਹ ਪੁਰਾਣੀ ਮੰਗ ਪੂਰੀ ਕੀਤੀ ਗਈ ਹੈ। ਇਸ ਇਲਾਕੇ ‘ਚ ਵੱਡੇ ਕਾਲਜ ਦੀ ਹਮੇਸ਼ਾ ਘਾਟ ਰਹੀ ਹੈ। ਬੱਚਿਆਂ ਲਈ 8ਵੀਂ-10ਵੀਂ ਤੋਂ ਬਾਅਦ ਪੜ੍ਹਾਈ ਲਈ ਮੁਸ਼ਕਿਲ ਸੀ। ਹੁਣ ਕਿਸੇ ਵੀ ਬੱਚੇ ਨੂੰ ਪੜ੍ਹਾਈ ਨਹੀਂ ਛੱਡਣ ਦੇਵਾਂਗੇ। ਮਸੂਤਾਆਣਾ ਦੇ ਬੱਚੇ ਹੁਣ ਡਾਕਟਰ ਵੀ ਬਣਨਗੇ।ਉਹਨਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਅੰਗੀਠਾ ਸਾਹਿਬ ਗੁਰੂਘਰ ਨੇ ਕਾਲਜ ਲਈ 25 ਏਕੜ ਜ਼ਮੀਨ ਦਿੱਤੀ ਹੈ ਤੇ 345 ਕਰੋੜ ਦੇ ਇਸ ਪ੍ਰੋਜੈਕਟ ਵਿੱਚ ਸ਼ਾਨਦਾਰ ਇਮਾਰਤ ਬਣੇਗੀ ਤੇ ਜੋ ਕਿ 31 ਮਾਰਚ 2023 ਤੱਕ ਬਣ ਕੇ ਤਿਆਰ ਹੋ ਜਾਵੇਗਾ ਤੇ 1 ਅਪ੍ਰੈਲ ਤੋਂ 75 ਸੀਟਾਂ ਨਾਲ ਸ਼ੁਰੂ ਹੋ ਜਾਵੇਗਾ।

ਇਸ ਕਾਲਜ ਵਿੱਚ ਮਸੂਤਾਆਣਾ ਇਲਾਕੇ ਦੇ ਬੱਚਿਆਂ ਲਈ ਵੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਇਸ ਤੋਂ ਇਲਾਵਾ ਸੰਗਰੂਰ ਇਲਾਕੇ ਦੇ ਬਾਕੀ ਹਸਪਤਾਲਾਂ ਦੀ ਵੀ ਦਸ਼ਾ ਸੁਧਾਰੀ ਜਾਵੇਗੀ।ਗੰਭੀਰ ਮਰੀਜ਼ਾਂ ਦੇ ਇਲਾਜ਼ ਲਈ ਸੰਗਰੂਰ ਵਿੱਚ ਨਵਾਂ ਟਰੋਮਾ ਸੈਂਟਰ ਬਣੇਗਾ। ਲੋਕਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾ ਇਸ ਦਿਸ਼ਾ ਵਿੱਚ ਵਧਾਇਆ ਗਿਆ ਇਕ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਧਾਰਮਿਕ ਆਗੂ ਸੰਤ ਅਤਰ ਸਿੰਘ, ਜਿਨ੍ਹਾਂ ਲੋਕਾਂ ਵਿਚਾਲੇ ਫਿਰਕੂ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਇਆ, ਨੂੰ ਸੱਚੀ ਤੇ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਭਗਵੰਤ ਮਾਨ ਨੇ ਇਸ ਸਮੁੱਚੇ ਖਿੱਤੇ ਵਿੱਚ ਸੰਤ ਅਤਰ ਸਿੰਘ ਵੱਲੋਂ ਸਿੱਖਿਆ ਦਾ ਚਾਨਣ ਫੈਲਾਉਣ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ।

ਸਮੁੱਚੇ ਖਿੱਤੇ ਵਿੱਚ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉੱਭਰੇਗਾ ਸੰਗਰੂਰ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਮੈਡੀਕਲ ਕਾਲਜ ਨਾਲ ਸੰਗਰੂਰ ਇਸ ਸਮੁੱਚੇ ਖਿੱਤੇ ਵਿੱਚ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਅਕਾਦਮਿਕ ਬਲਾਕ ਤੋਂ ਇਲਾਵਾ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰ ਕੇ 360 ਬਿਸਤਰਿਆਂ ਵਾਲਾ ਕਰਨ, ਨਰਸਿੰਗ ਸਕੂਲ ਦਾ ਨਿਰਮਾਣ, ਸੀਨੀਅਰ/ਜੂਨੀਅਰ ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ, ਵਿਦਿਆਰਥੀਆਂ ਲਈ ਖੇਡ ਟਰੈਕ ਤੇ ਪਵੀਲੀਅਨ, ਸਹਾਇਕ ਗਤੀਵਿਧੀਆਂ ਲਈ ਓਪਨ ਏਅਰ ਥੀਏਟਰ, ਸਟਾਫ਼ ਲਈ ਰਿਹਾਇਸ਼ ਤੇ ਸ਼ਾਪਿੰਗ ਕੰਪਲੈਕਸ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਸਟੇਟ ਇੰਸਟੀਚਿਊਟ ਤੇ ਮੈਡੀਕਲ ਸਾਇੰਸਜ਼ ਨੂੰ ਆਉਂਦੇ ਕੌਮੀ ਸ਼ਾਹਰਾਹ ਨੰਬਰ 07 ਨੂੰ ਵੀ 5.50 ਮੀਟਰ ਤੋਂ 7.00 ਮੀਟਰ ਤੱਕ ਚੌੜਾ ਕਰਨਾ ਅਤੇ ਇੰਸਟੀਚਿਊਟ ਦੇ ਸਾਹਮਣੇ ਵਾਲੀ ਸੜਕ ਨੂੰ ਚਹੁੰ-ਮਾਰਗੀ ਕਰਨਾ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ।

ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਬਜ਼ੁਰਗਾਂ ਨੂੰ ਖੱਜਲ ਹੋਣ ਤੋਂ ਬਚਾਉਣ ਲਈ ਬੁਢਾਪਾ ਪੈਨਸ਼ਨ ਨੂੰ ਹੁਣ ਉਹਨਾਂ ਦੇ ਘਰਾਂ ਤੱਕ ਪਹੁੰਚਾਏਗੀ।ਇਸ ਸਬੰਧ ਵਿੱਚ ਇੱਕ ਪ੍ਰਾਈਵੇਟ ਕੰਪਨੀ ਨਾਲ ਗੱਲ ਹੋ ਗਈ ਹੈ ਤੇ ਸਬੰਧਤ ਬਜ਼ੁਰਗ ਦੇ ਘਰ ਜਾ ਕੇ ਪੂਰੀ ਤਰਾਂ ਨਾਲ ਪੜਤਾਲ ਕੀਤੀ ਜਾਵੇਗੀ ਤੇ ਉਹਨਾਂ ਦੇ ਹੱਥ ਵਿੱਚ ਪੈਨਸ਼ਨ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਜਾਅਲੀ ਪੈਨਸ਼ਨਕਾਰਾਂ ਦੀ ਪੈਨਸ਼ਨ ਵੀ ਕੱਟੀ ਜਾਵੇਗੀ।

ਤੁਹਾਡੀ ਸਰਕਾਰ,ਤੁਹਾਡੇ ਦੁਆਰ


ਮੁੱਖ ਮੰਤਰੀ ਮਾਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਸੰਗਰੂਰ ਤੇ ਧੂਰੀ ਵਿੱਚ ਮੁੱਖ ਮੰਤਰੀ ਦਾ ਦਫਤਰ ਖੁਲੇਗਾ,ਜਿਥੇ ਹਰ ਕਿਸੇ ਦੀ ਸੱਮਸਿਆ ਨੂੰ ਹੱਲ ਕੀਤਾਜਾਵੇਗਾ।ਡਰਾਈਵਿੰਗ ਲਾਇਸੈਂਸ,ਲਰਨਿੰਗ ਲਾਈਸੈਂਸ ਤੇ ਆਰਸੀ ਫੋਨ ਤੇ ਹੀ ਉਪਲਬੱਧ ਕਰਵਾਈ ਜਾਵੇਗੀ ਤੇ ਨਵੀਂ ਗੱਡੀ ਕਢਾਉਣ ਸਮੇਂ ਆਰਸੀ ਤੇ ਨੰਬਰ ਮੌਕੇ ਤੇ ਹੀ ਮਿਲਣਗੇ।
ਉਹਨਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਵਾਰ 600 ਯੂਨੀਟ ਵਾਲੀ ਸਕੀਮ ਵਿੱਚ 51 ਲੱਖ ਘਰਾਂ ਨੂੰ ਜੀਰੋ ਬਿੱਲ ਆਵੇਗਾ।
ਇਸ ਤੋਂ ਇਲਾਵਾ ਆਟਾ ਦਾਲ ਸਕੀਮ ਵੀ ਚਾਲੂ ਹੋਵੇਗੀ ਤੇ ਇਹ ਆਮ ਜਨਤਾ ਤੇ ਨਿਰਭਰ ਹੋਵੇਗਾ ਕਿ ਉਹਨਾਂ ਨੇ ਆਟਾ ਲੈਣਾ ਹੈ ਜਾਂ ਕਣਕ ਤੇ ਇਸ ਸਬੰਧ ਵਿੱਚ ਵੀ ਪੜਤਾਲ ਹੋਵੇਗੀ।

ਇਸ ਤੋਂ ਇਲਾਵਾ ਹੋਰ ਸਕੀਮਾਂ ਦੀ ਸ਼ੁਰੂਆਤ ਵੀ ਸਰਕਾਰ ਕਰੇਗੀ।

ਉਹਨਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਵਾਰ 600 ਯੂਨੀਟ ਵਾਲੀ ਸਕੀਮ ਵਿੱਚ 51 ਲੱਖ ਘਰਾਂ ਨੂੰ ਜੀਰੋ ਬਿੱਲ ਆਵੇਗਾ।
ਇਸ ਤੋਂ ਇਲਾਵਾ ਆਟਾ ਦਾਲ ਸਕੀਮ ਵੀ ਚਾਲੂ ਹੋਵੇਗੀ ਤੇ ਇਹ ਆਮ ਜਨਤਾ ਤੇ ਨਿਰਭਰ ਹੋਵੇਗਾ ਕਿ ਉਹਨਾਂ ਨੇ ਆਟਾ ਲੈਣਾ ਹੈ ਜਾਂ ਕਣਕ ਤੇ ਇਸ ਸਬੰਧ ਵਿੱਚ ਵੀ ਪੜਤਾਲ ਹੋਵੇਗੀ।

ਨਾਜਾਇਜ਼ ਕਬਜ਼ਿਆਂ ਹੇਠੋਂ 9 ਹਜਾਰ 53 ਏਕੜ ਸਰਕਾਰੀ ਤੇ ਜੰਗਲਾਤ ਮਹਿਕਮੇ ਦੀ ਜ਼ਮੀਨ ਛੁਡਾਈ ਗਈ ਹੈ ,ਜਿਸ ਦਾ ਕੁਝ ਹਿੱਸਾ ਗਰੀਬਾਂ ਤੇ ਦਲਿਤਾਂ ਲਈ ਰਾਖਵਾਂ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਮਾਲਵਾ ਪੱਟੀ ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਗਤੀ ਮਿਲੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਲਾਲ ਚੰਦ ਕਟਾਰੂਚੱਕ, ਵਿਧਾਇਕਾਂ ਵਿੱਚ ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ-ਉਰ-ਰਹਿਮਾਨ, ਕੁਲਵੰਤ ਸਿੰਘ ਪੰਡੋਰੀ, ਡਾ. ਬਲਬੀਰ ਸਿੰਘ, ਲਾਭ ਸਿੰਘ ਉੱਗੋਕੇ ਅਤੇ ਹੋਰ ਹਾਜ਼ਰ ਸਨ।

Exit mobile version