The Khalas Tv Blog Punjab ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰ ਮੰਗਿਆ ਪੰਜਾਬ ਦਾ ਹੱਕ
Punjab

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰ ਮੰਗਿਆ ਪੰਜਾਬ ਦਾ ਹੱਕ

ਬਿਉਰੋ ਰਿਪੋਰਟ –  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਲੰਘੀ ਰਾਤ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਵਿੱਚ ਪੇਂਡੂ ਵਿਕਾਸ ਫੰਡ (RDF) ਦੇ ਬਕਾਏ, ਕਮਿਸ਼ਨ ਏਜੰਟਾਂ ਦੇ ਕਮਿਸ਼ਨ ਅਤੇ ਅਨਾਜ ਦੀ ਢੋਆ-ਢੁਆਈ ਬਾਰੇ ਚਰਚਾ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭੀਖ ਨਹੀਂ ਮੰਗ ਰਹੇ ਅਤੇ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੇ ਮਾੜੇ ਕੰਮਾਂ ਦੀ ਸਜ਼ਾ ਨਹੀਂ ਮਿਲਣੀ ਚਾਹੀਦੀ। ਮਾਨ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਜੇਕਰ ਕੇਂਦਰ ਆਰਡੀਐਫ ਦੇ ਪੈਸੇ ਇੱਕੋ ਵਾਰ ਵਿੱਚ ਨਹੀਂ ਦੇਣਾ ਚਾਹੁੰਦਾ, ਤਾਂ ਇਹ ਕਿਸ਼ਤਾਂ ਵਿੱਚ ਦਿੱਤੇ ਜਾਣ। ਆਰਡੀਐਫ ਉਨ੍ਹਾਂ ਦਾ ਹੱਕ ਹੈ ਅਤੇ ਕੇਂਦਰ ਨੂੰ ਪਿਛਲੀਆਂ ਸਰਕਾਰਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਸਜ਼ਾ ਨਹੀਂ ਦੇਣੀ ਚਾਹੀਦੀ। ਕੇਂਦਰ ਨੇ ਪੰਜਾਬ ਨੂੰ ਇੱਕ ਐਕਟ ਬਣਾਉਣ ਲਈ ਕਿਹਾ ਅਤੇ ਅਸੀਂ ਵੀ ਐਕਟ ਬਣਾਇਆ।

ਇਹ ਵੀ ਪੜ੍ਹੋ – ਆਤਿਸ਼ੀ ਮਾਰਲੇਨਾ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਭੇਜਿਆ ਨੋਟਿਸ

 

Exit mobile version