‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੋ ਦਿਨਾਂ ਦਿੱਲੀ ਦੌਰੇ ‘ਤੇ ਹਨ। ਅੱਜ ਮੁੱਖ ਮੰਤਰੀ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਦੋਵਾਂ ਰਾਜਾਂ ਦੇ ਸਿੱਖਿਆ ਅਤੇ ਸਿਹਤ ਮੰਤਰੀ ਅਤੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਇਹ ਦੌਰਾ ਮੁੱਖ ਤੌਰ ਤੇ ਸਿਖਿਆ ਤੇ ਸਿਹਤ ਸੇਵਾਵਾਂ ਬਾਰੇ ਦਿੱਲੀ ਵਿੱਚ ਹੋ ਰਹੇ ਸੁਧਾਰਾਂ ਦੇ ਲਈ ਕੀਤਾ ਜਾ ਰਿਹਾ ਹੈ । ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਆਪ” ਸਰਕਾਰ ਨੇ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਸਕੂਲਾਂ ,ਹਸਪਤਾਲਾਂ ਅਤੇ ਪੰਜਾਬ ਦਾ ਵਿਕਾਸ ਕਰਨ ਦਾ ਦਾਅਵਾ ਕੀਤਾ ਸੀ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਦੱਸਿਆ, ”ਸੂਬੇ ਭਰ ਵਿਚ ਮੌਜੂਦਾ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਜਧਾਨੀ ਦਿੱਲੀ ਵਿਚ ਪ੍ਰਮੁੱਖ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕਰਨਗੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਦਾ ਦਿੱਲੀ ਦੌਰਾ ਕੁੱਝ ਨਿੱਜੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਸੀ