Punjab

ਮੁੱਖ ਮੰਤਰੀ ਮਾਨ ਨੇ ਵਪਾਰੀਆਂ ਨੂੰ ਦਿਖਾਏ ਸੁਪਨੇ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਵਪਾਰੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇੰਡਸਟਰੀ ਵਿਚ ਵੀ ਵਪਾਰੀਆਂ ਨੂੰ ਹਿੱਸਾ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ । ਮੁੱਖ ਮੰਤਰੀ ਮਾਨ ਨੇ ਹੁਣ ਤੱਕ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇੰਡਸਟਰੀ,ਖੇਤੀ ਅਤੇ ਆਮ ਲੋਕਾਂ ਨਾਲ ਸੰਬੰਧਿਤ ਵੱਡੇ ਫ਼ੈਸਲੇ ਲਏ ਜਾਣਗੇ। ਮਾਨ ਨੇ ਕਿਹਾ ਕਿ ਹੁਣ ਵਪਾਰੀਆਂ ਨੂੰ ਲੈਂਡ ਯੂਜ਼ (ਸੀਐਲਯੂ), ਟੈਕਸ ਅਤੇ ਫਾਇਰ ਬ੍ਰਿਗੇਡ ਐਨਓਸੀ ਵਰਗੇ ਕੰਮਾਂ ਲਈ ਪੋਰਟਲ ਜਾਰੀ ਕੀਤੇ ਜਾਣਗੇ। ਕਿਸੇ ਦਫਤਰ ਜਾਣ ਦੀ ਲੋੜ ਨਹੀਂ। ਪ੍ਰਵਾਨਗੀ 10 ਮਿੰਟਾਂ ਵਿੱਚ ਉਸੇ ‘ਤੇ ਆ ਜਾਵੇਗੀ।

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਾਰੋਬਾਰੀਆਂ ਅਤੇ ਉਦਯੋਪਤੀਆਂ ਲਈ ਈ- ਗਵਰਨਮੈਂਟ ਤਹਿਤ ਸਿੰਗਲ ਵਿੰਡੋ ਵਿਵਸਥਾ ਲਾਗੂ ਕਰੇਗੀ ਤਾਂ ਕਿ ਕਾਰੋਬਾਰ ਅਤੇ ਉਦਯੋਗ ਸਥਾਪਤ ਕਰਨ ’ਚ ਆ ਰਹੀਆਂ ਮੁਸ਼ਕਲਾਂ ਸੌਖੇ ਤਰੀਕੇ ਹੱਲ ਹੋ ਸਕਣ। ਮੁੱਖ ਮੰਤਰੀ ਨੇ ਦੱਸਿਆ ਕਿ ਸਿੰਗਲ ਵਿੰਡੋ ਸਿਸਟਮ ਲਾਗੂ ਹੋਣ ਨਾਲ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਸੌਖੇ ਤੇ ਪਾਰਦਰਸ਼ੀ ਤਰੀਕੇ ਨਾਲ ਐਨਓਸੀ ਸਮੇਤ ਹੋਰ ਮਨਜ਼ੂਰੀਆਂ ਪ੍ਰਾਪਤ ਕਰ ਸਕਣਗੇ।

ਇਸ ਨਾਲ ਸੂਬੇ ’ਚ ਕਾਰੋਬਾਰ ਸਥਾਪਤ ਕਰਨ ’ਚ ਆਸਾਨੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਹਲਕੇ ਵਿਚ ਸਮਾਰਟ ਵਿੱਦਿਅਕ ਸੰਸਥਾਵਾਂ ਅਤੇ ਉੱਚ ਪੱਧਰੀ ਸਹੂਲਤਾਂ ਵਾਲੇ ਹਸਪਤਾਲ ਲਿਆਉਣ ਦਾ ਦਾਅਵਾ ਕਰਦਿਆਂ ਹਲਕਾ ਸੰਗਰੂਰ ਨੂੰ ਸੂਬੇ ਦਾ ‘ਮਾਡਲ ਹਲਕਾ’ ਬਣਾਉਣ ਦਾ ਐਲਾਨ ਕੀਤਾ।

ਮਾਨ ਨੇ ਇਹ ਵੀ ਕਿਹਾ ਕਿ ਧੂਰੀ ਹਲਕੇ ਦੇ ਵਿੱਚ ਖੇਲੋ ਇੰਡੀਆ ਅਪਗ੍ਰੇਡਿਟ ਸਟੇਡੀਅਮ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਫੌਜ ਦੀ ਭਰਤੀ ਲਈ ਆਸਾਨੀ ਨਾਲ ਟ੍ਰੇਨਿੰਗ ਕਰ ਸਕਣ। ਮੁੱਖ ਮੰਤਰੀ ਮਾਨ ਨੇ ਰਵਾਇਤੀ ਪਾਰਟੀਆਂ ‘ਤੇ ਨਿਸ਼ਾ ਨੇ ਲਾਉਦਿਆਂ ਕਿਹਾ ਕਿ ਜਿਸ ਨੇ ਵੀ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਚੋਂ ਪੈਸਾ ਲੁੱ ਟਿਆ ਹੈ ਉਸਦਾ ਵੀ ਹਾਲੇ ਹਿਸਾਬ ਲੈਣਾ ਬਾਕੀ ਹੈ।  

ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੋ ਪੈਸਾ ਆਮ ਲੋਕਾਂ ਤੋਂ ਲੁੱ ਟਿਆ ਹੈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੜ ਤੋਂ ਉਸ ਪੈਸੇ ਨੂੰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਤੱਕ ਪਹੁੰਚਾਏਗੀ। ਮਾਨ ਨੇ ਧੂਰੀ ਵਿਖੇ ਵਪਾਰੀਆਂ ਨਾਲ  ਮੁਲਾਕਾਤ ਕਰਦੇ ਹੋਏ ਕਿਹਾ ਕਿ ਧੂਰੀ ਵਿਚ ਮੁੱਖ ਮੰਤਰੀ ਦਫਤਰ ਖੋਲ੍ਹਿਆ ਜਾਵੇਗਾ। ਜਿਸ ਵਿਚ ਅਫਸਰ ਬੈਠਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ।