‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਹੁਣ 18 ਪ੍ਰਤੀਸ਼ਤ ਨੁਕਸਾਨੇ ਦਾਣੇ ਦੀ ਖਰੀਦ ਦੀ ਇਜ਼ਾਜ਼ਤ ਦੇ ਦਿੱਤੀ ਗਈ ਹੈ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਕਣਕ ਦੀ ਖਰੀਦ ‘ਤੇ 6 ਫੀਸਦੀ ਤੱਕ ਇਜਾਜ਼ਤ ਦਿੱਤੀ ਗਈ ਸੀ। ਕੇਂਦਰ ਵੱਲੋਂ ਕਣਕ ਦੀ ਖ਼ਰੀਦ ‘ਚ ਦਿੱਤੀ ਢਿੱਲ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।
ਮਾਨ ਨੇ ਟਵਿਟ ਵਿੱਚ ਕਿਹਾ ਹੈ ਕਿ ਮੈਂ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ ਅਤੇ ਸਾਡੀਆਂ ਬੇਨਤੀਆਂ ਨੂੰ ਸਵੀਕਾਰ ਕਰਨ ਅਤੇ ਸੁੰਗੜੇ ਹੋਏ ਅਨਾਜ ਦੀ ਖਰੀਦ ਵਿੱਚ ਖੁੱਲ੍ਹੀ ਢਿੱਲ ਦੇਣ ਲਈ। ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ।”