‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਨ ਸ਼ਿਆਂ ਖਿਲਾਫ ਸਾਈਕਲ ਰੈਲੀ ਉਤੇ ਤੰਜ ਕੱਸਦਿਆਂ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ। ਮੈਂ ਵੀ ਆਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਸਤੇ ਪਹਿਲਾਂ ਭਗਵੰਤ ਮਾਨ ਨੂੰ ਆਪਣਾ ਡੋਪ ਟੈਸਟ ਕਰਵਾਉਣ ਚਾਹੀਦਾ ਹੈ।ਇਸ ਨਾਲ ਨਸ਼ੇ ਖਿਲਾਫ ਲੜ੍ਹਨ ਦੀ ਅਸਲੀਅਤ ਦਾ ਪਤਾ ਲੱਗ ਸਕੇਗਾ।
ਉਨ੍ਹਾਂ ਨੇ ਕਿਹਾ ਕਿ ਸਮੁੱਚੀ ਕੈਬਨਿਟ ਅਤੇ ਸਾਰੇ ਵਿਧਾਇਕਾਂ, ਸਾਰੇ ਪਾਰਟੀ ਆਗੂਆਂ, ਸੂਬਾ ਪ੍ਰਧਾਨਾਂ ਦੇ ਡੋਪ ਟੈਸਟ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਦੀ ਅਸਲੀਅਤ ਦਾ ਪਤਾ ਲੱਗ ਸਕੇ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੱਢੀ ਗਈ, ਜਿਸ ਵਿਚ 15,000 ਤੋਂ ਜ਼ਿਆਦਾ ਨੌਜਵਾਨਾਂ ਨੇ ਹਿੱਸਾ ਲਿਆ। ਇਸ ਰੈਲੀ ਵਿਚ ਨਸ਼ਿਆਂ ਵਿਰੁੱਧ ਡਟਣ ਦਾ ਹੋਕਾ ਦਿੱਤਾ ਗਿਆ।
ਭਗਵੰਤ ਮਾਨ ਨੇ ਇਸ ਰੈਲੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ -‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ ‘ਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ। ਇਸ ਰੈਲੀ ਵਿੱਚ 15,000 ਤੋਂ ਜ਼ਿਆਦਾ ਨੌਜਵਾਨਾਂ ਨੇ ਹਿੱਸਾ ਲਿਆ। ਇਸ ਰੈਲੀ ਵਿਚ ਨਸ਼ਿਆਂ ਵਿਰੁੱਧ ਡਟਣ ਦਾ ਹੋਕਾ ਦਿੱਤਾ ਗਿਆ।