The Khalas Tv Blog Punjab ਮੁੱਖ ਮੰਤਰੀ ਮਾਨ ਅੱਜ ਪਹੁੰਚਣਗੇ ਮਾਨਸਾ,ਕਿਸਾਨਾ ਨੂੰ ਵੰਡਣਗੇ ਇੱਕ ਅਰਬ ਦਾ ਮੁਆਵਜ਼ਾ
Punjab

ਮੁੱਖ ਮੰਤਰੀ ਮਾਨ ਅੱਜ ਪਹੁੰਚਣਗੇ ਮਾਨਸਾ,ਕਿਸਾਨਾ ਨੂੰ ਵੰਡਣਗੇ ਇੱਕ ਅਰਬ ਦਾ ਮੁਆਵਜ਼ਾ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਜਾਣਗੇ। ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਦਾ ਮੁਆਵਜ਼ਾ ਦੇਣ ਲਈ ਮਾਨ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਕਰੀਬ ਦੁਪਹਿਰ 1:00 ਵਜੇ ਸੀਐੱਮ ਮਾਨਸਾ ਦੀ ਅਨਾਜ ਮੰਡੀ ਵਿੱਚ ਪਹੁੰਚਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਇਹ ਪਹਿਲਾ ਜਨਤਕ ਪ੍ਰੋਗਰਾਮ ਹੋਵੇਗਾ। ਅਨਾਜ ਮੰਡੀ ਵਿੱਚ ਉਹਨਾਂ ਵੱਲੋਂ ਕਿਸਾਨਾਂ ਨੂੰ 1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਿਆ ਜਾਵੇਗਾ। ਪਿਛਲੇ ਸਾਲ ਗੁਲਾਬੀ ਸੁੰਡੀ ਕਾਰਨ ਵੱਡੇ ਪੱਧਰ ‘ਤੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਸੀ।

ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਫਸਲ ਲਈ 1 ਅਰਬ ਤੋਂ ਵੱਧ ਦੇ  ਮੁਆਵਜ਼ੇ ਦਾ ਐਲਾਨ ਕੀਤਾ ਸੀ

Exit mobile version