The Khalas Tv Blog Punjab ਮੁੱਖ ਮੰਤਰੀ ਮਾਨ ਅੱਜ ਮਲੇਰਕੋਟਲਾ ‘ਚ ਕਰਨਗੇ ਰੋਡ ਸ਼ੋਅ
Punjab

ਮੁੱਖ ਮੰਤਰੀ ਮਾਨ ਅੱਜ ਮਲੇਰਕੋਟਲਾ ‘ਚ ਕਰਨਗੇ ਰੋਡ ਸ਼ੋਅ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਹਲਕਾ ਮਾਲੇਰਕੋਟਲਾ ਵਿਖੇ ਰੋਡ ਸ਼ੋਅ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਨੇ ਦੱਸਿਆ ਕਿ ਅੱਜ 19 ਜੂਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡ ਬਾਪਲਾ ਤੋਂ ਆਪਣਾ ਰੋਡ ਸ਼ੋਅ ਸ਼ੁਰੂ ਕਰਨਗੇ।

ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਟਵਿਟ ਕਰਦਿਆਂ ਕਿਹਾ ਹੈ ਕਿ ਸੰਗਰੂਰ ਜਿਮਨੀ ਚੋਣ ਲਈ ਰੋਡ ਸ਼ੋਅ ਦਾ ਪ੍ਰੋਗਰਾਮ.. ਕੱਲ੍ਹ ਮਿਲਦੇ ਹਾਂ ਹਲਕਾ ਮਹਿਲ ਕਲਾਂ ਅਤੇ ਮਾਲੇਰਕੋਟਲਾ ।

Exit mobile version