The Khalas Tv Blog Punjab ਮੁੱਖ ਮੰਤਰੀ ਮਾਨ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
Punjab

ਮੁੱਖ ਮੰਤਰੀ ਮਾਨ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ ਐੱਸ ਪੀਜ਼ ਨਾਲ ਇੱਕ ਵਾਰ ਫਿਰ ਮੁਲਾਕਾਤ ਕਰਨਗੇ। ਇਹ ਮੀਟਿੰਗ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਨ ਸ਼ਿਆਂ ਨੂੰ ਬ੍ਰੇਕ ਲਾਉਣ ਬਾਰੇ ਚਰਚਾ ਕਰਨਗੇ।

ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਨ ਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਬਣਾਇਆ ਜਾਵੇਗਾ। ਪੰਜਾਬ ਵਿੱਚ ਨਿੱਤ ਨਸ਼ਿ ਆਂ ਨਾਲ ਹੋ ਰਹੀਆਂ ਮੌ ਤਾਂ ਕਰਕੇ ਸਰਕਾਰ ਉੱਪਰ ਸਵਾਲ ਉੱਠ ਰਹੇ ਹਨ। ਇਸ ਤੋਂ ਇਲਾਵਾ ਸ਼ਰੇਆਮ ਨ ਸ਼ੇ ਵੇਚਣ ਦੇ ਮਾਮਲੇ ਵੀ ਸਰਕਾਰ ਲਈ ਸਿਰਦਰਦੀ ਬਣੇ ਹੋਏ ਹਨ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਡਰੱ ਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ।

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਨੇ ਸੂਬੇ ਵਿੱਚ ਨ ਸ਼ਿਆਂ ਦੇ ਮੁੱਦੇ ਦੇ ਪੰਜਾਬ ਪੁਲਿ ਸ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਨ ਸ਼ਿਆਂ ਖ਼ਿ ਲਾਫ਼ ਕੋਈ ਲਿਹਾਜ਼ ਨਾ ਵਰਤਦਿਆਂ ਪੁਲਿਸ ਫੋਰਸ ਨੂੰ ਨ ਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।

Exit mobile version