Punjab

ਮੁੱਖ ਮੰਤਰੀ ਮਾਨ ਅੱਜ ਭਦੌੜ ਅਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ

‘ਦ ਖ਼ਾਲਸ ਬਿਊਰੋ :ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚੋਣ ਅਖਾੜ ਭਖਾ ਦਿੱਤਾ ਹੈ।ਆਮ ਆਦਮੀ ਪਾਰਟੀ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਲਈ ਪੂਰਾ ਜ਼ੋਰ ਲਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੀ ਚੋਣ ਮੁਹਿੰਮ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਅੱਜ ਵੱਖ ਵੱਖ ਪਿੰਡਾਂ ਵਿਚ ਰੋਡ ਸ਼ੋਅ ਕਰਨਗੇ।

ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕੇ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ”ਸੰਗਰੂਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਜਾਵੇਗਾ । ਅੱਜ ਭਦੌੜ ਅਤੇ ਬਰਨਾਲਾ ਦੇ ਲੋਕਾਂ ਨੂੰ ਮਿਲਾਂਗੇ ।” ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਇਸ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ।


ਦੱ ਸ ਦੇਈਏ ਕਿ ਸੰਗਰੂਰ ਜ਼ਿਮਨੀ ਚੋਣ ਜਿੱਤਣ ਲਈ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ 6 ਕੈਬਨਿਟ ਮੰਤਰੀਆਂ ਨੂੰ ਚੋਣ ਪ੍ਰਚਾਰ ਵਿੱਚ ਉਤਾਰਿਆ ਹੈ।, ਜੋ ਲਗਾਤਾਰ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।