The Khalas Tv Blog Punjab ਮੁੱਖ ਮੰਤਰੀ ਮਾਨ ਅੱਜ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੁਲਾਕਾਤ
Punjab

ਮੁੱਖ ਮੰਤਰੀ ਮਾਨ ਅੱਜ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ 2 ਵਜੇ ਦੇ ਕਰੀਬ ਹੋਵੇਗੀ।  ਇਸ ਮੀਟਿੰਗ ਵਿੱਚ  ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੀ ਕਣਕ ਦੀ ਖਰੀਦ ਨੂੰ ਲੈ ਕੇ ਐਫਸੀਆਈ ਦੀਆਂ ਗਾਇਡਲਾਈਨਜ਼ ਤੇ ਸਮਾਰਟ ਮੀਟਰਾਂ ਨੂੰ ਲੈ ਕੇ ਚਰਚਾ ਕਰ ਸਕਦੀਆਂ ਹਨ। ਇਸ ਦੌਰਾਨ ਕਿਸਾਨਾਂ ਦਾ ਕਰਜ ਮੁਆਫ਼ੀ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ ।ਇਹ ਕਿਸਾਨ ਜੱਥੇਬੰਦੀਆਂ ਉਹ ਹਨ ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲਿਆ ਸੀ।

ਮੁੱਖ ਮੰਤਰੀ ਮਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 23 ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ। ਇਸ ਰਾਹੀਂ ਪਾਣੀ ਦੀ ਲੋੜ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ‘ਚ ਵੱਖ-ਵੱਖ ਸਮੇਂ ‘ਤੇ ਝੋਨੇ ਦੀ ਬਿਜਾਈ ਨੂੰ ਲੈ ਕੇ ਚਰਚਾ ਹੋਵੇਗੀ। ਇਸ ਨਾਲ ਬਿਜਲੀ ਦਾ ਲੋਡ ਨਹੀਂ ਵਧੇਗਾ ਅਤੇ ਕਿਸਾਨਾਂ ਨੂੰ ਬਿਜਾਈ ਲਈ ਲੋੜੀਂਦੀ ਬਿਜਲੀ ਵੀ ਮਿਲੇਗੀ।  ਖਾਸ ਗੱਲ ਇਹ ਹੈ ਕਿ ਮਾਨ ਸਰਕਾਰ ਨੇ ਵਿਧਾਨ ਸਭਾ ਚੋਣ ਲੜ ਚੁੱਕੇ ਬਲਬੀਰ ਸਿੰਘ ਰਾਜੇਵਾਲ ਅਤੇ ਉਨ੍ਹਾਂ ਦੀ ਯੂਨੀਅਨ ਨੂੰ ਸੱਦਾ ਨਹੀਂ ਦਿੱਤਾ ਹੈ। ਰਾਜੇਵਾਲ ਅਤੇ ਉਸ ਦੇ ਸਾਥੀਆਂ ਨੂੰ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚਾ ਤੋਂ ਮੁਅੱਤਲ ਕੀਤਾ ਜਾ ਚੁੱਕਾ ਹੈ।

ਇਸ ਮੀਟਿੰਗ ਵਿੱਚ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਦੇ ਆਗੂ, ਜਿਨ੍ਹਾਂ ਵਿੱਚ ਡਾ. ਦਰਸ਼ਨ ਪਾਲ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਜੀਤ ਸਿੰਘ ਫੂਲ, ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਮੇਜਰ ਸਿੰਘ ਪੁੰਨਾਂਵਾਲ, ਜਨਰਲ ਸਕੱਤਰ ਕੁਲ ਹਿੰਦ ਕਿਸਾਨ ਸਭਾ ਪੰਜਾਬ, ਸੁਖਜਿੰਦਰ ਸਿੰਘ ਖੋਸਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਖੋਸਾ, ਇੰਦਰਜੀਤ ਸਿੰਘ ਕੋਟਬੁੱਢਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਬਲਦੇਵ ਸਿੰਘ ਸਿਰਸਾ ਪ੍ਰਧਾਨ ਲੋਕ ਭਲਾਈ ਵੈੱਲਫੇਅਰ ਸੁਸਾਇਟੀ, ਸੁਖਪਾਲ ਸਿੰਘ ਡੱਫਰ ਪ੍ਰਧਾਨ ਦਸੂਹਾ ਗੰਨਾ ਸੰਘਰਸ਼ ਕਮੇਟੀ, ਹਰਪਾਲ ਸਿੰਗ ਸੰਘਾ ਪ੍ਰਧਾਨ ਆਜ਼ਾਦ ਕਿਸਾਨ ਕਮੇਟੀ ਦੋਆਬਾ, ਹਰਦੇਵ ਸਿੰਘ ਸੰਧੂ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ, ਗੁਰਬਖਸ਼ ਸਿੰਘ ਬਰਨਾਲਾ ਪ੍ਰਧਾਨ ਜੈ ਕਿਸਾਨ ਅੰਦੋਲਨ ਪੰਜਾਬ, ਬਲਵੰਤ ਸਿੰਘ ਬਹਿਰਾਮਕੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਬਹਰਿਾਮ ਕੇ, ਗੁਰਚਰਨ ਸਿੰਘ ਭੀਖੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਨਸਾ, ਹਰਸ਼ਲਿੰਦਰ ਸਿੰਘ ਪ੍ਰਧਾਨ ਦੋਆਬਾ ਵੈੱਲਫੇਅਰ ਸੰਘਰਸ਼ ਕਮੇਟੀ, ਸਤਨਾਮ ਸਿੰਘ ਬਾਗੜੀਆਂ ਪ੍ਰਧਾਨ ਪੱਗੜੀ ਸੰਭਾਲ ਲਹਿਰ, ਰਘਬੀਰ ਸਿੰਘ ਭੰਗਾਲਾ ਪ੍ਰਧਾਨ ਬਾਡਰ ਕਿਸਾਨ ਸੰਘਰਸ਼ ਯੂਨੀਅਨ, ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ, ਓਂਕਾਰ ਸਿੰਘ ਧਾਮੀ ਪ੍ਰਧਾਨ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਗੁਰਪ੍ਰੀਤ ਸਿੰਘ ਪ੍ਰਧਾਨ ਮਾਝਾ ਕਿਸਾਨ ਸੰਘਰਸ਼ ਕਮੇਟੀ, ਗੁਰਮੁਖ ਸਿੰਘ ਬਾਜਵਾ ਕਿਸਾਨ ਮਜ਼ਦੂਰ ਯੂਨੀਅਨ ਮਾਝਾ, ਬਾਬਾ ਕੰਵਲਜੀਤ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਝਾ ਤੇ ਭੁਪਿੰਦਰ ਸਿੰਘ ਪ੍ਰਧਾਨ ਕੰਢੀ ਏਰੀਆ ਸੰਘਰਸ਼ ਕਮੇਟੀ ਸ਼ਾਮਲ ਹੋਣਗੇ।
Exit mobile version